ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਅਸਮਿਤਾ ਮਹਿਲਾ ਟ੍ਰੈਕ ਸਾਈਕਲਿੰਗ ਲੀਗ ਅਧੀਨ ਉਤਰੀ ਭਾਰਤ ਦੇ ਅੱਠ ਰਾਜਾਂ ਦੀਆਂ ਇਸਤਰੀ ਸਾਈਕਲ ਸਵਾਰ ਆਪਣੀ
ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ।ਇਹ ਮੁਕਾਬਲੇ 19 ਅਤੇ 20 ਫਰਵਰੀ ਨੂੰ ਜੀ.ਐਨ.ਡੀ.ਯੂ ਅੰਮ੍ਰਿਤਸਰ ਵਿੱਚ ਕਰਵਾਏ ਜਾਣਗੇ।ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਨਾਰਥ ਜ਼ੋਨ ਇੰਚਾਰਜ਼ ਅਤੇ ਸਹਾਇਕ ਸਕੱਤਰ ਨੀਰਜ ਤੰਵਰ ਨੇ ਦੱਸਿਆ ਕਿ ਇਹ ਪ੍ਰਤੀਯੋਗਿਤਾ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਸਪੋਰਟਸ ਅਥਾਰਟੀ ਆਫ਼ ਇੰਡੀਆ (ਐਸ.ਏ.ਆਈ) ਅਤੇ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਹਰਿਆਣਾ, ਪੰਜਾਬ, ਰਾਜਸਥਾਨ, ਉਤਰ ਪ੍ਰਦੇਸ਼, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਤੋਂ ਇਸਤਰੀ ਸਾਈਕਲ ਸਵਾਰ ਇਸ ਮੁਕਾਬਲੇ ਵਿੱਚ ਭਾਗ ਲੈਣਗੀਆਂ।ਸਬ-ਜੂਨੀਅਰ ਅਤੇ ਜੂਨੀਅਰ ਵਰਗ ਦੀਆਂ ਇਸਤਰੀ ਸਾਈਕਲ ਸਵਾਰਾਂ ਵਿਚਕਾਰ ਰੋਮਾਂਚਕ ਮੁਕਾਬਲੇ ਹੋਣਗੇ।ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਖਿਡਾਰਣਾਂ ਨੂੰ ਤਮਗਿਆਂ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।ਨੀਰਜ਼ ਤੰਵਰ ਨੇ ਦੱਸਿਆ ਕਿ ਜੇਤੂਆਂ ਨੂੰ ਕੁੱਲ 3,45,000 ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਰੁਚੀ ਰੱਖਣ ਵਾਲੇ ਵਿਅਕਤੀ ਜੀ.ਐਨ.ਡੀ.ਯੂ ਅੰਮ੍ਰਿਤਸਰ ਦੇ ਸਾਈਕਲਿੰਗ ਕੋਚ ਰਾਜੇਸ਼ ਕੌਸ਼ਿਕ ਨਾਲ ਸੰਪਰਕ ਕਰ ਸਕਦੇ ਹਨ।
Check Also
ਰੰਗਕਰਮੀ ਕੇਵਲ ਧਾਲੀਵਾਲ ਵਿਜਯਾ ਦੇਵੀ ਸ਼ਰਮਾ ਰਾਸ਼ਟਰੀ ਰੰਗ ਸਨਮਾਨ ਨਾਲ ਸਨਮਾਨਿਤ
ਅੰਮ੍ਰਿਤਸਰ, 14 ਫ਼ਰਵਰੀ (ਦੀਪ ਦਵਿੰਦਰ ਸਿੰਘ) – ਮਹਾਂਕਵੀ ਕਾਲੀਦਾਸ ਦੀ ਧਰਤੀ ਉਜੈਨ (ਮੱਧ ਪ੍ਰਦੇਸ਼) ਵਿਖੇ …
Punjab Post Daily Online Newspaper & Print Media