Sunday, February 15, 2026

ਇਸਤਰੀਆਂ ਦੀ ਸਿਹਤ, ਸਫ਼ਾਈ ਤੇ ਰੋਜ਼ਗਾਰ ਨਾਲ ਸਬੰਧਤ ਲਗਾਇਆ ਗਿਆ ਵਿਸ਼ੇਸ਼ ਕੈਂਪ

ਵਿਧਾਇਕਾ ਜੀਵਨਜੋਤ ਕੌਰ ਨੇ ਔਰਤਾਂ ਦੀ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਮਹਿਲਾ ਸਸ਼ਕਤੀਕਰਨ ਦੀ ਦਿਸ਼ਾਾ ਇੱਕ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਮਹਿਲਾਵਾਂ ਦੀ ਸਿਹਤ, ਸਫ਼ਾਈ ਅਤੇ ਰੋਜ਼ਗਾਰ ਨਾਲ ਸਬੰਧਿਤ ਜਿਲ੍ਹਾ ਪੱਧਰ ’ਤੇ ਵਿਸ਼ੇਸ਼ ਸਮਾਗਮ ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ ਕਰਵਾਇਆ ਗਿਆ।
ਸਮਾਗਮ ਵਿੱਚ ਸ਼੍ਰੀਮਤੀ ਜੀਵਨ ਜੋਤ ਕੌਰ ਵਿਧਾਇਕਾ ਹਲਕਾ ਅੰਮ੍ਰਿਤਸਰ ਪੂਰਬੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਇਸਤਰੀਆਂ ਦੀ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਰੋਜ਼ਗਾਰ/ਸਵੈ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਕਰਵਾਉਣਾ ਹੈ।ਉਨ੍ਹਾਂ ਔਰਤਾਂ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।ਉਨਾਂ ਵਿਦਿਆਰਥਣਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰੇਕ ਪਰਿਵਾਰ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਜਾ ਰਿਹਾ ਹੈ।ਜਿਸ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾ ਸਕੇ।
ਸਮਾਗਮ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਰੋਜ਼ਗਾਰ, ਸਿਹਤ, ਸਮਾਜਿਕ ਨਿਆਂ ਤੇ ਅਧਿਕਾਰਤਾ, ਖੇਤੀਬਾੜੀ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਤੇ ਹੋਰ ਵਿਭਾਗਾਂ ਵੱਲੋਂ ਵੱਖ-ਵੱਖ ਸਟਾਲ ਲਗਾਏ ਗਏ, ਜਿਥੇ ਇਸਤਰੀਆਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਤੋਂ ਇਲਾਵਾ ਇਸ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ।
ਇਸ ਕੈਂਪ ਦਾ ਮੁੱਖ ਆਕਰਸ਼ਣ ਰੋਜ਼ਗਾਰ ਮੇਲਾ ਰਿਹਾ, ਜਿਸ ਵਿੱਚ ਕਰੀਬ 464 ਵਿਦਿਆਰਥੀਆਂ ਨੇ ਰੋਜ਼ਗਾਰ ਦੇ ਮੌਕਿਆਂ ਲਈ ਰਜਿਸਟ੍ਰੇਸ਼ਨ ਕਰਵਾਈ।ਜਿੰਨਾਂ ਵਿੱਚ 21 ਵਿਦਿਆਰਥੀਆਂ ਨੂੰ ਮੌਕੇ ‘ਤੇ ਹੀ ਜਾਬ ਆਫ਼ਰ ਪੱਤਰ ਵੰਡੇ ਗਏ ਅਤੇ 229 ਲੜਕੀਆਂ ਨੂੰ ਨੌਕਰੀ ਲਈ ਚੁਣਿਆ ਗਿਆ।ਇਸ ਕੈਂਪ ਵਿੱਚ 17 ਵੱਖ-ਵੱਖ ਕੰਪਨੀਆਂ ਨੇ ਲੜਕੀਆਂ ਨੂੰ ਰੋਜ਼ਗਾਰ ਦੇਣ ਲਈ ਕੈਂਪ ਲਗਾਏ ਸਨ, ਜਿਨ੍ਹਾਂ ਵਿਚੋਂ ਪੁਖਰਾਜ ਹੈਲਥ ਕੇਅਰ, ਐਲ.ਆਈ.ਸੀ, ਐਸ.ਬੀ.ਆਈ ਲਾਈਫ ਇੰਸ਼ਰੈਂਸ, ਨਿਧਿਆ ਵੈਲਥ, ਐਜਾਈਲ ਹਰਬਲ, ਮੈਕਸੀਕਸ ਕੋਚਰਟੈਕ, ਪੀ.ਐਨ.ਬੀ ਮੈਟਲਾਈਫ ਇੰਸ਼ਰੈਂਸ, ਸਟਾਰ ਹੈਲਥ ਐਂਡ ਅਲਾਈਡ ਇੰਸ਼ੋਰੈਂਸ, ਲੌਂਗ ਲਾਚੀ ਕੈਫੇ, ਸਵਾਨੀ ਮੋਟਰਜ਼, ਡੀ-ਮਾਰਟ ਅੰਮ੍ਰਿਤਸਰ, ਐਨਫਿਊਜ਼ ਸਲਿਊਸ਼ਨਜ਼ ਕੇਅਰ ਹੈਲਥ ਇੰਸ਼ੋਰੈਂਸ, ਜੂਡੀਓ ਸਟੋਰ, ਵੈਬਰਜ਼, ਏ.ਓ.ਐਸ.ਸੀ ਵਰਲਡਵਾਈਡ ਸਲਿਊਸ਼ਨਜ਼ ਆਦਿ ਕੰਪਨੀਆਂ ਨੇ ਭਾਗ ਲਿਆ।
ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ, ਡਿਪਟੀ ਡਾਇਰੈਕਟਰ ਸੀ.ਈ.ਓ ਤੀਰਥਪਾਲ ਸਿੰਘ, ਪ੍ਰਿੰਸੀਪਲ ਸਰੂਪ ਰਾਣੀ ਕਾਲਜ ਸ੍ਰੀਮਤੀ ਕਿਰਨਜੀਤ ਬੱਲ, ਸੀ.ਡੀ.ਪੀ.ਓ ਮੀਨਾ ਦੇਵੀ, ਮਨਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Check Also

ਅੰਮ੍ਰਿਤਸਰ ਵਿੱਚ ਜੀ.ਐਨ.ਡੀ.ਯੂ ਵਿਖੇ 19 ਤੇ 20 ਫਰਵਰੀ ਨੂੰ ਹੋਣਗੇ ਸਾਈਕਲਿੰਗ ਲੀਗ ਮੁਕਾਬਲੇ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਅਸਮਿਤਾ ਮਹਿਲਾ ਟ੍ਰੈਕ ਸਾਈਕਲਿੰਗ ਲੀਗ ਅਧੀਨ ਉਤਰੀ ਭਾਰਤ …