Wednesday, June 17, 2026

ਹਰ ਕੰਮ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲੈ ਕੇ ਕਰਨਾ ਚਾਹੀਦਾ ਹੈ-ਸੰਧੂ, ਰੰਧਾਵਾ

ਮਾਰਕੀਟ ਕਮੇਟੀ ਵਿਖੇ ਧਾਰਮਿਕ ਸਮਾਗਮ

PPN1501201524

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਸਥਾਨਕ ਮਾਰਕੀਟ ਕਮੇਟੀ ਅੰਮ੍ਰਿਤਸਰ ਵਿਖੇ ਸਰਬੱਤ ਦੇ ਭਲੇ ਲਈ ਮਾਰਕੀਟ ਕਮੇਟੀ ਦੇ ਮੈਂਬਰਾਂ ਅਤੇ ਸਮੂੰਹ ਸਟਾਫ ਵੱਲੋਂ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਗੁਰੂ ਘਰ ਦੇ ਪ੍ਰਸਿੱਧ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਪ੍ਰਮਾਤਮਾਂ ਨਾਲ ਜੋੜਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਅਤੇ ਮੰਡੀ ਬੋਰਡ ਦੇ ਜਿਲਾ ਮੈਨੇਜ਼ਰ ਸੁਖਬੀਰ ਸਿੰਘ ਸੋਢੀ ਸ਼ਾਮਿਲ ਹੋਏ।ਇਸ ਮੌਕੇ ਉਪਕਾਰ ਸਿੰਘ ਸੰਧੂ ਅਤੇ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਹਰ ਕੰਮ ਗੁਰੂ ਮਹਾਰਾਜ ਜੀ ਦੀ ਓਟ ਆਸਰਾ ਲੈ ਕੇ ਕਰਨਾ ਚਾਹੀਦਾ ਹੈ ਤਾਂ ਹੀ ਉਹ ਸਫਲ ਹੁੰਦਾ ਹੈ ਉਨ੍ਹਾਂ ਕਿਹਾ ਕਿ ਇਹ ਧਾਰਮਿਕ ਸਮਾਗਮ ਲੋਕਾਂ ਨੂੰ ਪ੍ਰਮਾਤਮਾ ਨਾਲ ਜੋੜਦੇ ਹਨ ਅਤੇ ਲੋਕ ਪ੍ਰਮਾਤਮਾਂ ਦੇ ਹੋਰ ਨੇੜੇ ਹੁੰਦੇ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਸੈਕਟਰੀ ਰਮਨਦੀਪ ਸਿੰਘ ਨੇ ਆਏ ਹੋਏ ਵਿਸ਼ੇਸ਼ ਮਹਿਮਾਨਾਂ ਨੂੰ ਜੀ ਆਇਆ ਆਖਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਵਾਇਸ ਚੇਅਰਮੈਨ ਸਰਬਜੀਤ ਸਿੰਘ ਸ਼ੰਟੀ, ਅਜੇ ਪਾਲ ਸਿੰਘ, ਜੈਮਲ ਸਿੰਘ, ਬਲਜੀਤ ਸਿੰਘ, ਪ੍ਰਤਾਪ ਸਿੰਘ ਪੰਡੋਰੀ, ਮਨਮੋਹਨ ਸਿੰਘ ਬੰਟੀ ਵੇਰਕਾ, ਹਰਜੀਤ ਸਿੰਘ ਬਾਜਵਾ, ਬਿੱਲਾ ਸੰਧੂ, ਕੁਲਵੰਤ ਸਿੰਘ, ਸਤਿੰਦਰ ਕੁਮਾਰ, ਸੁਖਦੇਵ ਸਿੰਘ ਲਾਡੀ ਭੁੱਲਰ, ਹਰਜੀਤ ਸਿੰਘ, ਰਾਜਵਿੰਦਰ ਸਿੰਘ, ਹਰਜੀਤ ਸਿੰਘ ਬੋਹੜੂ, ਖੁਸ਼ਵੰਤ ਸਿੰਘ ਲੇਖਾਕਾਰ, ਆਦਿ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply