Tuesday, February 17, 2026

ਬਾਬਾ ਨਿਹਾਲ ਦਾਸ ਜੀ ਦੀ ਯਾਦ ਵਿੱਚ ਸਾਲਾਨਾ ਸਮਾਗਮ ਦੌਰਾਨ ਕਬੱਡੀ ਕੱਪ ਕਰਵਾਇਆ

ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ) – ਬਾਬਾ ਨਿਹਾਲ ਦਾਸ ਜੀ ਦੀ ਪਵਿੱਤਰ ਯਾਦ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਵਿਖੇ ਸਾਲਾਨਾ ਧਾਰਮਿਕ ਅਤੇ ਸਮਾਜਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੇ ਭਾਗ ਲਿਆ।
ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਿਰਕਤ ਕੀਤੀ ਅਤੇ ਕਬੱਡੀ ਕੱਪ ਦਾ ਉਦਘਾਟਨ ਕਰਦੇ ਹੋਏ ਖਿਡਾਰੀਆਂ ਨਾਲ ਮੁਲਾਕਾਤ ਕੀਤੀ।ਉਨ੍ਹਾਂ ਨੇ ਬਾਬਾ ਨਿਹਾਲ ਦਾਸ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਸਾਡੇ ਸੱਭਿਆਚਾਰ, ਰਵਾਇਤਾਂ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ।

Check Also

ਕਹਾਣੀਕਾਰ ਲਾਲ ਸਿੰਘ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 17 ਫਰਵਰੀ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪ੍ਰਸਿੱਧ ਪੰਜਾਬੀ …