ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਹਰਿਆਣਾ
ਤੋਂ ਮੈਂਬਰ ਅਮੀਰ ਸਿੰਘ ਰਸੀਦਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਅਮੀਰ ਸਿੰਘ ਰਸੀਦਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡਾ ਯੋਗਦਾਨ ਪਾਇਆ।ਐਡਵੋਕੇਟ ਧਾਮੀ ਨੇ ਅਮੀਰ ਸਿੰਘ ਰਸੀਦਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸੇ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰ, ਮੈਂਬਰ ਹਰਭਜਨ ਸਿੰਘ ਮਸਾਣਾਂ ਤੇ ਤੇਜਿੰਦਰਪਾਲ ਸਿੰਘ ਲਾਡਵਾਂ ਨੇ ਵੀ ਅਮੀਰ ਸਿੰਘ ਰਸੀਦਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media