Saturday, July 11, 2026

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਤਿੰਦਰਪਾਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਭਾਈ ਹਰਮਿੱਤਰ ਸਿੰਘ ਨੇ ਕਥਾ ਵਿਚਾਰ ਕਰਦਿਆਂ ਸੰਗਤ ਨੂੰ ਬੀਬੀ ਭਾਨੀ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਬੀਬੀ ਭਾਨੀ ਜੀ ਦਾ ਸਾਰਾ ਜੀਵਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੀ।ਭਾਈ ਹਰਮਿੱਤਰ ਸਿੰਘ ਨੇ ਸਿੱਖ ਬੀਬੀਆਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਸੇਧ ਲੈ ਕੇ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਗੁਰਵਿੰਦਰ ਸਿੰਘ ਦੇਵੀਦਾਸਪੁਰ, ਜਸਬੀਰ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਸੰਗਤਾਂ ਹਾਜ਼ਰ ਸਨ।

 

Check Also

ਪੁਲ ਮੋਰਾਂ (ਪੁਲ ਕੰਜ਼ਰੀ) ਵਾਰ ਮੈਮੋਰੀਅਲ ਤੱਕ ਯਾਦਗਾਰੀ ਮੋਟਰਸਾਈਕਲ ਰਾਈਡ ਦਾ ਆਯੋਜਨ 12 ਜੁਲਾਈ ਨੂੰ

ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐਸ ਨੇ …