Friday, April 10, 2026

ਖਾਲਸਾ ਕਾਲਜ ਗਰਲਜ ਸੀ: ਸੈਕੰ: ਸਕੂਲ ਦੀ ਖਿਡਾਰਣ ਨੇ ਚਾਂਦੀ ਦਾ ਤਮਗਾ ਜਿੱਤਿਆ

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਮੁੱਕੇਬਾਜ ਖਿਡਾਰਣ ਨੇ 69 ਕਿਲੋਗ੍ਰਾਮ ’ਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਗਵਰਨਿੰਗ ਕੌਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਨਾਗਪਾਲ, ਖੇਡ ਮੁਖੀ ਸੋਨੀ ਅਤੇ ਜੇਤੂ ਵਿਦਿਆਰਥਣ ਆਸਮੀਨ ਕੌਰ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧੀ ਆਧੁਨਿਕ ਤਕਨੀਕ ਨਾਲ ਜੋੜਣ ਅਤੇ ਹੋਰਨਾਂ ਸਹੂਲਤਾਂ ਸਬੰਧੀ ਕੌਂਸਲ ਦੁਆਰਾ ਉਲੀਕੇ ਜਾ ਰਹੇ ਪ੍ਰੋਜੈਕਟਾਂ ਬਾਰੇ ਚਾਨਣਾ ਪਾਇਆ।
ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਬਾਕਸਿੰਗ ਟੀਮ ਨੂੰ ਵਧਾਈ ਦਿੰਦਿਆ ਕਿਹਾ ਕਿ ਖਿਡਾਰਣ ਆਸਮੀਨ ਕੌਰ ਨੇ 69 ਕਿਲੋਗ੍ਰਾਮ ’ਚ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਉਕਤ ਮੁਕਾਬਲਾ ਸਕੂਲ ਨੈਸ਼ਨਲ ਅੰਡਰ-19 ਸਾਲ ਲੜਕੀਆਂ ਜੋ ਕਿ ਬੰਗਲੌਰ ਵਿਖੇ ਹੋਈਆਂ, ’ਚ ਆਸਮੀਨ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਖਾਲਸਾ ਕਾਲਜ ਬਾਕਸਿੰਗ ਸੈਂਟਰ ਦਾ ਨਾਮ ਰੌਸ਼ਨ ਕੀਤਾ।
ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਛੀਨਾ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਸਬੰਧੀ ਦਿੱਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕਰਦਿਆਂ ਖੇਡ ਮੁਖੀ ਸੋਨੀ ਅਤੇ ਬਾਕਸਿੰਗ ਟੀਮ ਨੂੰ ਵਧਾਈ ਦਿੱਤੀ ਅਤੇ ਆਸਮੀਨ ਕੌਰ ਨੂੰ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਆਸਮੀਨ ਕੌਰ ਪਿੰਡ ਚੌਹਾਨ ਤੋਂ ਰੋਜ਼ਾਨਾ ਸਵੇਰੇ-ਸ਼ਾਮ 120 ਕਿਲੋਮੀਟਰ ਤਹਿ ਕਰਕੇ ਬਾਕਸਿੰਗ ਕੋਚ ਬਲਜਿੰਦਰ ਸਿੰਘ ਪੰਜਾਬ ਪੁਲਿਸ ਤੋਂ ਕੋਚਿੰਗ ਲੈਣ ਲਈ ਖਾਲਸਾ ਕਾਲਜ ਬਾਕਸਿੰਗ ਸੈਂਟਰ ਵਿਖੇ ਪਹੁੰਚਦੀ ਹੈ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …