ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ ਸਮਾਰੋਹ ਇਕ ਬਹੁਤ ਹੀ ਮਹੱਤਵਪੂਰਨ ਅਤੇ ਯਾਦਗਾਰ ਪਲ ਹੁੰਦਾ ਹੈ।ਇਹ ਪ੍ਰਗਟਾਵਾ ਖ਼ੁਦਮੁਖ਼ਤਿਆਰ ਸੰਸਥਾ ਇਤਿਹਾਸਕ ਖਾਲਸਾ ਕਾਲਜ ਦੇ 119ਵੇਂ ਸਾਲਾਨਾ ਕਾਨਵੋਕੇਸ਼ਨ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਕਰੀਬ 1430 ਵਿਦਿਆਰਥੀਆਂ ਨੂੂੰ ਡਗਰੀਆਂ ਪ੍ਰਦਾਨ ਕਰਨ ਦੌਰਾਨ ਕੀਤਾ।
ਮਾਤ ਭਾਸ਼ਾ ਨੂੰ ਸਮਰਪਿਤ ਕਰਵਾਏ ਗਏ ਉਕਤ ਡਿਗਰੀ ਵੰਡ ਸਮਾਰੋਹ ਦੀ ਸੰਪੂਰਨ ਕਾਰਵਾਈ ‘ਪੰਜਾਬੀ ਭਾਸ਼ਾ’ ਵਿੱਚ ਕਰਦਿਆਂ ਮਜੀਠੀਆ ਨੇ ਖ਼ਾਲਸਾ ’ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਗ੍ਰਜੂਏਟ ਅਤੇ ਪੋਸਟ-ਗ੍ਰੈਜੂਏਟ ਕਲਾਸਾਂ ’ਚ ਪੜ੍ਹਾਈ ਦੇ 50 ਵੱਖ-ਵੱਖ ਵਿਸ਼ਿਆਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਸੌਂਪੀਆਂ ਅਤੇ 60 ਤੋਂ ਵਧੇਰੇ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਅਕਾਦਮਿਕ ਸਮਾਗਮ ’ਚ ਮੈਡਲਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ।
ਸ: ਮਜੀਠੀਆ ਨੇ ਕਿਹਾ ਕਿ ਡਿਗਰੀ ਵੰਡ ਸਮਾਰੋਹ ਸਿੱਖਿਆ ਦੀ ਮਹੱਤਤਾ ਨੂੰ ਰੌਸ਼ਨ ਕਰਦਾ ਹੈ।ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਰਹਿੰਦੀ, ਇਹ ਮਨੁਖ ਦੇ ਚਰਿੱਤਰ ਨੂੰ ਨਿਖਾਰਦੀ ਹੈ ਅਤੇ ਉਸਨੂੰ ਜ਼ਿੰਮੇਵਾਰ ਨਾਗਰਿਕ ਬਣਾਉਂਦੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਅਕਾਦਮਿਕ ਵਿਕਾਸ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਬਰਕਰਾਰ ਰੱਖਣ ਦਾ ਯਤਨ ਕਰਨਾ ਚਾਹੀਦਾ ਹੈ।
ਸ: ਛੀਨਾ ਨੇ ਕਿਹਾ ਕਿ ਡਿਗਰੀ ਪ੍ਰਾਪਤ ਕਰਨ ਦੀ ਖੁਸ਼ੀ ਕੇਵਲ ਵਿਦਿਆਰਥੀਆਂ ਦੀ ਨਹੀਂ ਹੁੰਦੀ, ਸਗੋਂ ਮਾਪਿਆਂ ਅਤੇ ਅਧਿਆਪਕਾਂ ਦੀ ਵੀ ਹੁੰਦੀ ਹੈ, ਜਿਨ੍ਹਾਂ ਨੇ ਉਨ੍ਹਾਂ ਦੀ ਸਫਲਤਾ ’ਚ ਅਹਿਮ ਭੂਮਿਕਾ ਨਿਭਾਈ ਹੁੰਦੀ ਹੈ।ਇਸ ਲਈ ਵਿਦਿਆਰਥੀਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਗਿਆਨ ਅਤੇ ਕਾਬਲੀਅਤ ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਅਹਿਮ ਯੋਗਦਾਨ ਪਾਵੇਗਾ, ਜਿਸ ਲਈ ਉਨ੍ਹਾਂ ਨੂੰ ਤਿਆਰ-ਬਰ-ਤਿਆਰ ਰਹਿਣਾ ਚਾਹੀਦਾ ਹੈ।
ਪ੍ਰਿੰ: ਡਾ. ਰੰਧਾਵਾ ਨੇ ਦੱਸਿਆ ਕਿ ਅੰਤਰਰਾਸ਼ਟਰੀ ਮਾਂ ਬੋਲੀ ਨੂੰ ਸਮਰਪਿਤ ਉਕਤ ਡਿਗਰੀ ਸਮਾਰੋਹ ਦੀ ਹਰੇਕ ਗਤੀਵਿਧੀ ਨੂੰ ਪੰਜਾਬੀ ਭਾਸ਼ਾ ਉਲੀਕਿਆ ਗਿਆ।ਉਪਰੰਤ ਉਨ੍ਹਾਂ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ, ਜਿਸ ’ਚ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਸਬੰਧੀ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕਾਲਜ ਨੂੰੂ ਬੀ.ਐਸ.ਸੀ ਖੇਤੀਬਾੜੀ ਡਿਗਰੀ ਨੂੰ ਨੈਕ ਅਤੇ ਆਈ.ਸੀ.ਏ.ਆਰ ਮਾਨਤਾ ਦੁਆਰਾ ਏ-ਪਲੱਸ ਦਰਜਾ ਪ੍ਰਾਪਤ ਕਰਨ ’ਤੇ ਮਾਣ ਹੈ।ਖ਼ਾਲਸਾ ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੂੰ ਸੰਸਥਾ ਦੇ ਪ੍ਰਿੰਸੀਪਲ ਵਜੋਂ ਆਪਣੇ ਕਾਰਜਕਾਲ ਦੌਰਾਨ ਕਾਲਜ ’ਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨਾਲ ਡੀਨ ਡਾ. ਤਮਿੰਦਰ ਸਿੰਘ ਭਾਟੀਆ ਅਤੇ ਰਜਿਸਟਰਾਰ ਡਾ. ਦਵਿੰਦਰ ਸਿੰਘ ਵੀ ਮੌਜੂਦ ਸਨ।
ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਰਾਜਬੀਰ ਸਿੰਘ, ਸੰਤੋਖ ਸਿੰਘ ਸੇਠੀ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਮੈਂਬਰ ਰਮਿੰਦਰ ਕੌਰ ਸਮੇਤ ਹੋਰ ਟੀਚਿੰਗ ਅਤੇ ਨਾਨ-ਟੀਚਿੰਗ ਫੈਕਲਟੀ ਮੈਂਬਰ ਹਾਜ਼ਰ ਸਨ।
Check Also
`ਪੋਸ਼ਣ ਦੀ ਪੜ੍ਹਾਈ` ਤਹਿਤ ਰਈਆ ਬਲਾਕ ਵਿਖੇ ਆਂਗਨਵਾੜੀ ਵਰਕਰਾਂ ਦੀ ਨੂੰ ਦਿੱਤੀ ਵਿਸ਼ੇਸ਼ ਟ੍ਰੇਨਿੰਗ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ …
Punjab Post Daily Online Newspaper & Print Media