ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਦੇ ਸਟੇਟ ਐਕਸ਼ਨ ਪਲਾਨ 2025-
26 ਅਧੀਨ ‘ਸਾਡੇ ਬਜੁਰਗ ਸਾਡਾ ਮਾਨ’ ਅਭਿਆਨ ਤਹਿਤ ਐਸ.ਆਰ ਗੌਰਮੈਂਟ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਇੱਕ ਪ੍ਰਭਾਵਸ਼ਾਲੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਕਿਰਨਜੀਤ ਬੱਲ ਦੇ ਮਾਰਗਦਰਸ਼ਨ ਹੇਠ ਸਫਲਤਾਪੂਰਵਕ ਕਰਵਾਇਆ ਗਿਆ।
ਪ੍ਰੋਗਰਾਮ ਵਿੱਚ ਵੱਡੀ ਗਿਣਤੀ ‘ਚ ਵਿਦਿਆਰਥਣਾਂ ਦੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੇ ਉਤਸ਼ਾਹ ਨਾਲ ਭਾਗ ਲਿਆ।ਮੁੱਖ ਮਹਿਮਾਨ ਵਜੋਂ ਵਾਇਸ-ਪ੍ਰਿੰਸੀਪਲ ਡਾ. ਸੁਨੀਲਾ ਸ਼ਰਮਾ ਨੇ ਬਜ਼ੁਰਗ ਸਮਾਜ ਦੀ ਅਮੁਲ ਧਰੋਹਰ ਹਨ। ਜਿਨ੍ਹਾਂ ਦੇ ਤਜ਼ਰਬੇ, ਤਿਆਗ ਅਤੇ ਮਾਰਗਦਰਸ਼ਨ ਨਾਲ ਹੀ ਪਰਿਵਾਰ ਅਤੇ ਸਮਾਜ ਦੀ ਨੀਂਹ ਮਜ਼ਬੂਤ ਹੁੰਦੀ ਹੈ।ਉਨ੍ਹਾਂ ਵਿਦਿਆਰਥਣਾਂ ਨੂੰ ਬਜ਼ੁਰਗਾਂ ਪ੍ਰਤੀ ਸਤਿਕਾਰ, ਸੰਵੇਦਨਸ਼ੀਲਤਾ ਅਤੇ ਸੇਵਾ ਭਾਵ ਅਪਣਾਉਣ ਦਾ ਸੰਦੇਸ਼ ਦਿੱਤਾ।
ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਨ੍ਹਾਂ ਵਿੱਚ ਲੋਕ ਨ੍ਰਿਤ ਅਤੇ ਸਮੂਹ ਗੀਤ ਖਾਸ ਆਕਰਸ਼ਣ ਦਾ ਕੇਂਦਰ ਰਹੇ।ਕਾਲਜ ਪਸ਼ਾਸਨ ਵੱਲੋਂ ਹਾਜ਼ਰ ਬਜ਼ੁਰਗਾਂ ਨੂੰ ਸਨਮਾਨ ਦੇ ਤੌਰ ’ਤੇ ਪੌਦੇ ਭੇਂਟ ਕੀਤੇ ਗਏ, ਜੋ ਪਿਆਰ ਅਤੇ ਹਰਿਆਵਲ ਦੇ ਪ੍ਰਤੀਕ ਹਨ।ਪ੍ਰੋਗਰਾਮ ਦੌਰਾਨ ਬਜ਼ੁਰਗਾਂ ਨੇ ਕਾਲਜ ਸਟਾਫ ਅਤੇ ਵਿਦਿਆਰਥਣਾਂ ਨੇ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ।
ਪ੍ਰੋਗਰਾਮ ਦਾ ਮੁੱਖ ਉਦੇਸ਼ ਸਮਾਜ ਵਿੱਚ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਸੰਵੇਦਨਸ਼ੀਲਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media