Thursday, February 26, 2026

ਹੜ੍ਹ ਪ੍ਰਭਾਵਤਾਂ ਸਰਹੱਦੀ ਖੇਤਰ ਦੀਆਂ 17 ਹੋਰ ਧੀਆਂ ਨੂੰ ਵਿਆਹਾਂ ਲਈ ਇੱਕ-ਇੱਕ ਲੱਖ ਦੇ ਚੈਕ ਦਿੱਤੇ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਅਤੇ ਖੁੱਲ੍ਹਦਿਲੀ ਕਾਰਨ ਪੂਰੀ ਦੁਨੀਆਂ ਅੰਦਰ `ਰੱਬ ਦੇ ਫਰਿਸ਼ਤੇ` ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ਼ੁਰੂ ਕੀਤੀ ਗਈ “ਹੜ੍ਹ ਪ੍ਰਭਾਵਿਤ ਵਿਆਹ ਯੋਜਨਾ“ ਤਹਿਤ ਅੱਜ ਅੰਮ੍ਰਿਤਸਰ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਵੱਖ-ਵੱਖ ਪਰਿਵਾਰਾਂ ਦੀਆਂ 16 ਹੋਰਨਾਂ ਧੀਆਂ ਸਮੇਤ ਗੁਰਦਾਸਪੁਰ ਜਿਲ੍ਹੇ ਦੀ 1 ਧੀ ਦੇ ਵਿਆਹ ਲਈ ਸਹਾਇਤਾ ਦੇ ਰੂਪ `ਚ ਇੱਕ-ਇੱਕ ਲੱਖ ਰੁਪਏ ਦੇ ਚੈੱਕ ਸ਼ਗਨ ਵਜੋਂ ਦਿੱਤੇ ਗਏ।
ਇਸ ਸੇਵਾ ਕਾਰਜ਼ ਨੂੰ ਨੇਪਰੇ ਚੜ੍ਹਾਉਣ ਲਈ ਉਚੇਚੇ ਤੌਰ ‘ਤੇ ਸਰਹੱਦੀ ਖੇਤਰ `ਚ ਪਹੁੰਚੇ ਡਾ. ਐਸ.ਪੀ ਸਿੰਘ ਉਬਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਨ ਦੇ ਫ਼ੈਸਲੇ ਤਹਿਤ ਅੱਜ ਜਿਲ੍ਹਾ ਅੰਮ੍ਰਿਤਸਰ ਦੀਆਂ 16, ਤਰਨਤਾਰਨ ਦੀਆਂ 25, ਫਿਰੋਜ਼ਪੁਰ ਦੀਆਂ 31, ਫਾਜਿਲਕਾ ਦੀਆਂ 28, ਮੋਗਾ ਦੀਆਂ 4 ਜਦਕਿ ਕਪੂਰਥਲਾ, ਜਲੰਧਰ ਤੇ ਗੁਰਦਾਸਪੁਰ ਦੀਆਂ 1-1 ਧੀਆਂ ਭਾਵ ਕੁੱਲ 107 ਪਰਿਵਾਰਾਂ ਨੂੰ ਵਿਆਹਾਂ ਵਾਸਤੇ ਇੱਕ-ਇੱਕ ਲੱਖ ਰੁਪਏ ਦੇਣ ਉਪਰੰਤ ਹੁਣ ਤੱਕ ਟਰੱਸਟ ਵੱਲੋਂ ਕੁਲ 214 ਧੀਆਂ ਦੇ ਵਿਆਹ ਮੁਕੰਮਲ ਹੋ ਗਏ ਹਨ।ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਘਰਾਂ ਨੂੰ ਬਣਾਉਣ ਦਾ ਕਾਰਜ਼ ਵੀ ਆਰੰਭ ਹੋ ਗਿਆ ਹੈ, ਜਿਸ ਤਹਿਤ 15 ਪੀੜਤ ਪਰਿਵਾਰਾਂ ਨੂੰ ਲੋੜੀਂਦੀ ਰਾਸ਼ੀ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਡਾ. ਉਬਰਾਏ ਨੇ ਵਿਆਹ ਕਾਰਜ਼ਾਂ ਦੀ ਵੱਡੀ ਸੇਵਾ ਨੂੰ ਨੇਪਰੇ ਚਾੜ੍ਹਨ ਲਈ ਸਿਆਟਲ (ਯੂ.ਐਸ.ਏ) ਦੀ ਸਮੂਹ ਸਾਧ ਸੰਗਤ ਵੱਲੋਂ ਪਾਏ ਗਏ ਵਿਸ਼ੇਸ਼ ਯੋਗਦਾਨ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਿਆਂ ਦੱਸਿਆ ਕਿ ਟਰੱਸਟ ਦੀ ਸਿਆਟਲ ਇਕਾਈ ਦੇ ਅਹੁੱਦੇਦਾਰ ਵੀ ਉਚੇਚੇ ਤੌਰ ‘ਤੇ ਅਮਰੀਕਾ ਤੋਂ ਆ ਕੇ ਅੱਜ ਦੇ ਵਿਆਹ ਸਮਾਗਮਾਂ ਦਾ ਹਿੱਸਾ ਬਣੇ ਹਨ।ਅਖ਼ੀਰ `ਚ ਕਸਬਾ ਚਮਿਆਰੀ ਦੇ ਮੋਹਤਬਰਾਂ ਵੱਲੋਂ ਡਾ. ਉਬਰਾਏ ਸਮੇਤ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਦੌਰਾਨ ਧੀਆਂ ਦੇ ਮਾਪਿਆਂ ਨੇ ਡਾ. ਉਬਰਾਏ ਸਮੇਤ ਟਰੱਸਟ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਟਰੱਸਟੀ ਡਾ. ਸਤਨਾਮ ਸਿੰਘ ਨਿੱਝਰ, ਟਰੱਸਟ ਦੀ ਸਿਆਟਲ ਇਕਾਈ ਦੇ ਪ੍ਰਧਾਨ ਦਇਆਬੀਰ ਸਿੰਘ ਪਿੰਟੂ ਬਾਠ, ਗੁਰਦੀਪ ਸਿੰਘ ਸਿੱਧੂ, ਹਰਦੀਪ ਸਿੰਘ ਸਿੱਧ, ਗੁਰਮੀਤ ਸਿੰਘ ਨਿੱਜਰ, ਹਰਦੇਵ ਸਿੰਘ (ਯੂ.ਐਸ.ਏ), ਸੈਕਟਰੀ ਰੈੱਡ ਕਰਾਸ ਸੈਮਸਨ ਮਸੀਹ, ਅਸਿਸਟੈਂਟ ਕਮਿਸ਼ਨਰ ਦਵਿੰਦਰ ਸਿੰਘ, ਮਾਸਟਰ ਅਮਰੀਕ ਸਿੰਘ ਸੰਧੂ, ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸੁਖਦੀਪ ਸਿੱਧੂ, ਸਿਸ਼ਪਾਲ ਸਿੰਘ ਲਾਡੀ, ਮਨਪ੍ਰੀਤ ਸੰਧੂ ਚਮਿਆਰੀ, ਰਵਿੰਦਰ ਸਿੰਘ ਮਠਾਰੂ, ਨਵਜੀਤ ਸਿੰਘ ਘਈ, ਜਗਦੇਵ ਸਿੰਘ ਛੀਨਾ, ਮਨਪ੍ਰੀਤ ਸਿੰਘ, ਫਤਿਹ ਛੀਨਾ ਤੋਂ ਇਲਾਵਾ, ਸਰਪੰਚ ਜੁਗਰਾਜਪਾਲ ਕੌਰ, ਸਾਬਕਾ ਸਰਪੰਚ ਜਰਨੈਲ ਸਿੰਘ ਵੜੈਚ, ਲੇਖਕ ਸਤਨਾਮ ਜੱਸੜ, ਗੁਰਚਰਨਜੀਤ ਸਿੰਘ ਅਵਾਨ, ਬਲਜਿੰਦਰ ਸਿੰਘ ਅਵਾਣ, ਪ੍ਰਭ ਸੋਹਲ, ਗੁਰਵਿੰਦਰ ਕਾਹਲੋਂ, ਬਾਬਾ ਰੇਸ਼ਮ ਸਿੰਘ, ਬਲਦੇਵ ਸਿੰਘ ਸੋਹੀ,ਜ ਸਬੀਰ ਸਿੰਘ ਢਿੱਲੋਂ, ਸਰਬਮਾਨ ਜੌਹਲ, ਦਲਬੀਰ ਸਿੰਘ ਧਾਲੀਵਾਲ ਕਲੇਰ, ਦਿਲਬਾਗ ਸਿੰਘ ਸੰਧੂ, ਹਰਦੇਵ ਸਿੰਘ ਸੰਧੂ, ਹੈਪੀ ਸੰਧੂ, ਵਿਰਸਾ ਸਿੰਘ ਸੋਹਲ, ਜਰਨੈਲ ਸਿੰਘ, ਅੰਗਰੇਜ਼ ਸਿੰਘ, ਫੌਜੀ ਸਰਬਜੀਤ ਸਿੰਘ, ਜੋਗਿੰਦਰ ਸਿੰਘ, ਰਵੀ ਬੱਲ, ਬਲਵਿੰਦਰ ਸਿੰਘ ਹਰੜ੍ਹ, ਕੁੱਕੂ ਕਾਹਲੋਂ, ਗੁਰਨੂਰ ਕਾਹਲੋਂ, ਮਨਜੋਤ ਕਨੇਡਾ, ਦਲਜੀਤ ਸਿੰਘ ਸਮੇਤ ਇਲਾਕੇ ਦੇ ਮੋਹਤਬਰ ਵਿਅਕਤੀ ਮੌਜ਼ੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਿੱਤੀ ਇੰਟਰ-ਯੂਨੀਵਰਸਿਟੀ ਟ੍ਰੈਕ ਸਾਈਕਲੰਿਗ ਚੈਂਪੀਅਨਸ਼ਿਪ

ਅੰਮ੍ਰਿਤਸਰ, 26 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 21 ਤੋਂ 24 …