ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਇਲਾਕੇ ਦੇ ਪੱਤਰਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਜੰਡਿਆਲਾ ਗੁਰੂ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੈਸ ਕਲੱਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ।ਉਨ੍ਹਾਂ ਕਿਹਾ ਕਿ ਪ੍ਰੈਸ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਪੰਜਾਬ ਸਰਕਾਰ ਪੱਤਰਕਾਰ ਭਾਈਚਾਰੇ ਦੇ ਹੱਕਾਂ ਦੀ ਰਾਖੀ ਅਤੇ ਸਹੂਲਤਾਂ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਪੱਤਰਕਾਰਾਂ ਵੱਲੋਂ ਇਹ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਜੰਡਿਆਲਾ ਗੁਰੂ ਵਿਖੇ ਪ੍ਰੈਸ ਕਲੱਬ ਦੀ ਇਮਾਰਤ ਬਣਾਈ ਜਾਵੇ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਉਨ੍ਹਾਂ ਨੇ ਪੱਤਰਕਾਰਾਂ ਦੀ ਇਸ ਮੰਗ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਸੀ ।
ੱ ਬਿਲਡਿੰਗ ਦਾ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਪ੍ਰੈਸ ਕਲੱਬ ਪੱਤਰਕਾਰਾਂ ਲਈ ਵੱਡੀ ਸਹੂਲਤ ਸਾਬਤ ਹੋਵੇਗੀ।ਉਨ੍ਹਾਂ ਕਿਹਾ ਕਿ ਇਮਾਰਤ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪੱਤਰਕਾਰ ਇੱਥੇ ਆਪਣੀਆਂ ਮੀਟਿੰਗਾਂ, ਪ੍ਰੈਸ ਕਾਨਫ਼ਰੰਸਾਂ ਅਤੇ ਹੋਰ ਗਤੀਵਿਧੀਆਂ ਸੁਚਾਰੂ ਢੰਗ ਨਾਲ ਚਲਾ ਸਕਣਗੇ।ਇਸੇ ਦੌਰਾਨ ਜੰਡਿਆਲਾ ਗੁਰੂ ਦੇ ਸਮੂਹ ਪੱਤਰਕਾਰ ਭਾਈਚਾਰੇ ਨੇ ਪ੍ਰੈਸ ਕਲੱਬ ਦੀ ਇਮਾਰਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ੱ ਹਰਭਜਨ ਸਿੰਘ ਈ.ਟੀ.ਓ ਦਾ ਧੰਨਵਾਦ ਕੀਤਾ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਾਈਟ ਕੋਟ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ …
Punjab Post Daily Online Newspaper & Print Media