Sunday, October 11, 2026

ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਨੇ ਬਲਕ ਵਾਟਰ ਸਪਲਾਈ ਸਕੀਮ ਪ੍ਰੋਜੈਕਟ ਦੀ ਕੀਤੀ ਸਮੀਖਿਆ

ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਜੈਇੰਦਰ ਸਿੰਘ ਵੱਲੋਂ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਯੂ.ਐਸ.ਐਸ) ਪ੍ਰੋਜੈਕਟ ਦੀ ਸਮੀਖਿਆ ਮੀਟਿੰਗ ਕੀਤੀ ਗਈ। ਜਿਕਰਯੋਗ ਹੈ ਕਿ ਨਗਰ ਨਿਗਮ ਵੱਲੋਂ ਵਿਸ਼ਵ ਬੈਂਕ ਅਤੇ ਏਸ਼ੀਅਨ ਇੰਫਰਾਸਟਰਕਚਰ ਇਨਵੈਸਟਮੈਂਟ ਬੈਂਕ ਦੇ ਸਹਿਯੋਗ ਨਾਲ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ।ਇਸੇ ਪ੍ਰੋਜੈਕਟ ਅਧੀਨ ਏ.ਬੀ.ਡਬਲਯੂ.ਐਸ.ਐਸ ਪ੍ਰੋਜੈਕਟ ‘ਤੇ ਕੰਮ ਕੀਤਾ ਜਾ ਰਿਹਾ ਹੈ।ਐਡੀਸ਼ਨਲ ਕਮਿਸ਼ਨਰ ਜੈਇੰਦਰ ਸਿੰਘ ਨੂੰ ਇਸ ਪ੍ਰੋਜੈਕਟ ਦਾ ਨੋਡਲ ਅਧਿਕਾਰੀ ਨਿਯੁੱਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਇਹ ਪਹਿਲੀ ਸਮੀਖਿਆ ਮੀਟਿੰਗ ਸੀ।
ਪ੍ਰੋਜੈਕਟ ਨਾਲ ਸੰਬੰਧਿਤ ਅਧਿਕਾਰੀਆਂ ਵੱਲੋਂ ਐਡੀਸ਼ਨਲ ਕਮਿਸ਼ਨਰ ਨੂੰ ਗੁਲਦਸਤਾ ਭੇਂਟ ਕੀਤਾ ਗਿਆ। ਲਾਰਸਨ ਐਂਡ ਟੂਬਰੋ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੰਪਨੀ ਵੱਲੋਂ ਮਜ਼ਦੂਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੋਲੀ ਤੋਂ ਬਾਅਦ ਮਜ਼ਦੂਰਾਂ ਦੀ ਗਿਣਤੀ ਵੱਧ ਕੇ 1100 ਹੋ ਜਾਵੇਗੀ।
ਐਡੀਸ਼ਨਲ ਕਮਿਸ਼ਨਰ ਨੇ ਕਿਹਾ ਕਿ ਪ੍ਰੋਜੈਕਟ ਪਹਿਲਾਂ ਹੀ ਦੇਰੀ ਦਾ ਸ਼ਿਕਾਰ ਹੋ ਚੁੱਕਾ ਹੈ, ਇਸ ਲਈ ਕੰਪਨੀ ਹਰ ਹਾਲਤ ਵਿੱਚ ਇਸ ਸਾਲ ਸਤੰਬਰ ਮਹੀਨੇ ਤੱਕ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕਰੇ।
ਇਸ ਮੌਕੇ ਐਸ.ਈ ਪ੍ਰੋਜੈਕਟ ਡਾ. ਜਿਤਿਨ ਵਾਸੁਦੇਵਾ, ਪ੍ਰੋਜੈਕਟ ਮੈਨੇਜਰ ਕੁਲਦੀਪ ਸਿੰਘ ਸੈਨੀ (ਰਿਟਾ. ਚੀਫ਼ ਇੰਜੀਨੀਅਰ), ਐਕਸੀਅਨ ਸੁਨੀਲ ਮਹਾਜਨ, ਨਰਿੰਦਰਪਾਲ ਸਿੰਘ, ਜਿਤੇਂਦਰ ਵਾਂਸਿਲ, ਸ਼ਿਵ ਕੁਮਾਰ ਸੋਨੀ, ਮਨੀ ਸ਼ਰਮਾ, ਅਸ਼ਵਨੀ ਕੁਮਾਰ ਅਤੇ ਲਾਰਸਨ ਐਂਡ ਟੁਬਰੋ ਵੱਲੋਂ ਸੰਜੇ ਕੁਮਾਰ, ਅਨਿਲ ਕੁਮਾਰ ਵਿੱਦ ਆਦਿ ਵੀ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …