ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਲਾਨਾ ਕਾਨਵੋਕੇਸ਼ਨ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕਲਾਸਾਂ ਦੀਆਂ ਘੱਟੋ-ਘੱਟ 240 ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕਰਨ ਮੌਕੇ ਕੀਤਾ।
ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਰੋਹ ਮੌਕੇ ਛੀਨਾ ਨੇ ਔਰਤਾਂ ਦੀ ਸਿੱਖਿਆ ਅਤੇ ਹੋਰਨਾਂ ਵੱਖ-ਵੱਖ ਖੇਤਰਾਂ ’ਚ ਉਪਲਬੱਧੀਆਂ ਪ੍ਰਾਪਤ ਕਰਨ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਜੀਵਨ ਦਾ ਰਾਹ ਹਮੇਸ਼ਾਂ ਸੌਖਾ ਨਹੀਂ ਹੁੰਦਾ।ਕਈ ਵਾਰ ਚੁਣੌਤੀਆਂ, ਸੰਘਰਸ਼ ਅਤੇ ਅਣਹੋਣੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈਦਾ ਹੈ।
ਉਨ੍ਹਾਂ ਕਿਹਾ ਕਿ ਇੱਕ ਨਿਆਂਪੂਰਨ, ਪੜ੍ਹੇ-ਲਿਖੇ ਅਤੇ ਜਾਗਰੂਕ ਸਮਾਜ ਲਈ ਲੜਕੀਆਂ ਦੀ ਸਿੱਖਿਆ ’ਤੇ ਧਿਆਨ ਕੇਂਦਰਿਤ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕਾਲਜ ਔਰਤਾਂ ਨੂੰ ਸਿੱਖਿਅਤ ਕਰਨ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਜਿਊਣ ਲਈ ਸਸ਼ਕਤ ਬਣਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ।
ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਵੀ ਜ਼ਿੰਦਗੀ ’ਚ ਸਫਲ ਹੋਣ ਲਈ ਸਹੀ ਰਵੱਈਏ ਅਤੇ ਮਨ ਦੀ ਇੱਛਾ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਜ਼ਿੰਦਗੀ ਦੇ ਸ਼ਾਰਟਕੱਟ ਸਾਨੂੰ ਕਿਤੇ ਵੀ ਨਹੀਂ ਲੈ ਜਾਂਦੇ।ਪ੍ਰਿੰ: ਡਾ. ਮਲਹੋਤਰਾ ਨੇ ਕਾਲਜ ਦੀਆਂ ਵਿਦਿਆਰਥਣਾਂ ਦੀਆਂ ਅਕਾਦਮਿਕ, ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ’ਚ ਪ੍ਰਾਪਤੀਆਂ ਸਬੰਧੀ ਸਾਲਾਨਾ ਰਿਪੋਰਟ ਪੜ੍ਹੀ।
ਪ੍ਰਸਿੱਧ ਨਾਗੀ ਪਰਿਵਾਰ ਤੋਂ ਜਤਿੰਦਰ ਸਿੰਘ ਨਾਗੀ ਨੇ ਕਿਹਾ ਕਿ ਉਹ ਖੁਸ਼ ਹਨ ਕਿ 1980 ਦੇ ਦਹਾਕੇ ’ਚ ਉਨ੍ਹਾਂ ਦੇ ਪਰਿਵਾਰ ਦੁਆਰਾ ਖੋਲ੍ਹਿਆ ਅਤੇ ਬਾਅਦ ’ਚ ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਨੂੰ ਦਾਨ ਕੀਤਾ ਗਿਆ ਕਾਲਜ ਉਨ੍ਹਾਂ ਦੇ ਪੁਰਖਿਆਂ ਦੇ ਸੁਪਨਿਆਂ ਨੂੰ ਪੂਰਾ ਕਰ ਰਿਹਾ ਹੈ ਤਾਂ ਜੋ ਲੜਕੀਆਂ ਨੂੰ ਮੁੱਲ-ਅਧਾਰਿਤ ਪੇਸ਼ੇਵਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।ਛੀਨਾ ਨੇ ਕੌਂਸਲ ਦੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ, ਪ੍ਰਿੰ: ਡਾ. ਮਲਹੋਤਰਾ ਅਤੇ ਨਾਗੀ ਨਾਲ ਮਿਲ ਕੇ ਹੋਣਹਾਰ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰੋ: ਅਮਰੀਕ ਸਿੰਘ, ਡੀ.ਐਸ ਰਟੌਲ, ਪ੍ਰੋ: ਅਜੈਪਾਲ ਸਿੰਘ ਢਿੱਲੋਂ, ਹੋਰ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ‘ਗਿਆਨ ਪ੍ਰਚੰਡ ਪ੍ਰਸ਼ਨੋਤਰੀ’ ਮੁਕਾਬਲੇ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਡਾਇਰੈਕਟੋਰੇਟ …
Punjab Post Daily Online Newspaper & Print Media