ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਵਧ ਰਹੇ ਤਣਾਅ ਕਾਰਨ ਉਥੇ ਫਸੇ ਜ਼ਿਲ੍ਹਾ ਵਾਸੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਇੱਕ ਹੈਲਪ-ਲਾਈਨ ਨੰਬਰ ਜਾਰੀ ਕੀਤਾ ਹੈ।ਇਹ ਹੈਲਪ ਲਾਈਨ ਨੰਬਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਹੈਲਪ ਲਾਈਨ ਨੰਬਰ-ਦਿਨ-ਰਾਤ ਕਾਰਜਸ਼ੀਲ ਰਹੇਗਾ ਅਤੇ ਖਾੜੀ ਦੇਸ਼ਾਂ ਵਿੱਚ ਫਸੇ ਜ਼ਿਲ੍ਹਾ ਵਾਸੀ ਅਤੇ ਉਨ੍ਹਾਂ ਦੇ ਏਥੇ ਰਹਿ ਰਹੇ ਪਰਿਵਾਰ ਇਸ ਨੰਬਰ ਉਪਰ ਤੁਰੰਤ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸੂਬਾ ਪੱਧਰ `ਤੇ ਵੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਨੰਬਰ 0172 2260042, 0172 2260043 ਜਾਰੀ ਕੀਤੇ ਗਏ ਹਨ।ਲੋੜ ਪੈਣ `ਤੇ ਇਨ੍ਹਾਂ ਨੰਬਰਾਂ `ਤੇ ਕਾਲ ਕੀਤੀ ਜਾ ਸਕਦੀ ਹੈ ਜਾਂ ਵਟਸਅੱਪ ਨੰਬਰ +91 94787 79112 `ਤੇ ਮੈਸੇਜ ਭੇਜੇ ਜਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਖਾੜੀ ਮੁਲਕਾਂ ਵਿੱਚ ਪੰਜਾਬੀਆਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media