ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕਾਸਮੈਟੋਲੋਜੀ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ’ਚ ਮੁੱਖ ਵਕਤਾ ਵਜੋਂ ਪ੍ਰਸਿੱਧ ਕਾਸਮੈਟੋਲੋਜਿਸਟ ਡਾ. ਸ਼ਿਖਾ ਬਾਗੀ (ਬੀ.ਡੀ.ਐਸ, ਐਮ.ਡੀ.ਐਸ) ਸੰਸਥਾਪਕ ਅਤੇ ਪ੍ਰਬੰਧ ਨਿਰਦੇਸ਼ਕ, ਟਾਈਮਲੈਸ ਐਸਥੈਟਿਕਸ ਅਤੇ ਸੰਸਥਾਪਕ, ਟਾਈਮਲੈਸ ਪ੍ਰੋਮਿਸ ਫਾਊਂਡੇਸ਼ਨ ਨੇ ਸ਼ਿਰਕਤ ਕੀਤੀ।
ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਸੈਮੀਨਾਰ ਅਸਿਸਟੈਂਟ ਪ੍ਰੋਫੈਸਰ ਹਰਲੀਨ ਕੌਰ ਵਲੋਂ ਕਰਵਾਇਆ ਗਿਆ, ਜਿਸ ਵਿੱਚ ਨਰਸਿੰਗ ਵਿਦਿਆਰਥੀਆਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ।ਡਾ. ਬਾਗੀ ਨੇ ਵਿਦਿਆਰਥੀਆਂ ਨੂੰ ਆਧੁਨਿਕ ਕਾਸਮੈਟੋਲੋਜੀ, ਸਕਿੱਨ ਕੇਅਰ, ਲੇਜ਼ਰ ਟ੍ਰੀਟਮੈਂਟ ਅਤੇ ਐਸਥੈਟਿਕ ਪ੍ਰੋਸੀਜਰਜ਼ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਨੇ ਇਸ ਖੇਤਰ ’ਚ ਉਭਰ ਰਹੀਆਂ ਨਵੀਆਂ ਤਕਨੀਕਾਂ ਅਤੇ ਕਰੀਅਰ ਮੌਕਿਆਂ ਬਾਰੇ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।
ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਸੈਮੀਨਾਰ ਦੌਰਾਨ ਸਵਾਲ-ਜਵਾਬ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿੱਚ ਡਾ. ਬਾਗੀ ਤੇ ਉਨ੍ਹਾਂ ਨਾਲ ਆਏ ਮੈਬਰਾਂ ਨੇ ਵਿਦਿਆਰਥੀਆਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਵਿਸਥਾਰਪੂਰਵਕ ਜਵਾਬ ਦਿੱਤੇ।ਉਨ੍ਹਾਂ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਸੈਮੀਨਾਰ ਵਿਦਿਆਰਥੀਆਂ ਲਈ ਭਵਿੱਖ ’ਚ ਬਹੁਤ ਹੀ ਸਹਾਈ ਅਤੇ ਗਿਆਨਵਰਧਕ ਸਾਬਤ ਹੋਵੇਗਾ।
Check Also
ਐਚ.ਐਮ ਵੀ ਕਾਲਜ ਜਲੰਧਰ ਦੇ ਵਿਦਿਆਰਥੀਆਂ ਵਲੋਂ ਕੇ.ਟੀ: ਕਲਾ ਮਿਊਜ਼ੀਅਮ ਵਿਖੇ ਗਰੁੱਪ ਕਲਾ ਪ੍ਰਦਰਸ਼ਨੀ
ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ) – ਐਚ.ਐਮ ਵੀ ਕਾਲਜ ਜਲੰਧਰ ਦੇ ਫਾਈਨ ਆਰਟਸ ਵਿਭਾਗ ਦੇ …
Punjab Post Daily Online Newspaper & Print Media