ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀ ਨੇ ਹੈਵੀਅਸਟ
ਡੈਡਲਿਫਟ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਹੈਵੀਅਸਟ ਡੈਡਲਿਫਟ ਮੁਕਾਬਲੇ ’ਚ ਵਿਦਿਆਰਥੀ ਆਰਵਬੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਆਰਵਬੀਰ ਸਿੰਘ ਨੇ ਵਰਲਡ ਲਾਅ ਪਾਵਰ-ਲਿਫਟਿੰਗ ਫੈਡਰੇਸ਼ਨ ਦੁਆਰਾ ਆਯੋਜਿਤ ਏਸ਼ੀਅਨ ਚੈਂਪੀਅਨਸ਼ਿਪ ’ਚ ਵੀ ਗੋਲਡ ਮੈਡਲ ਆਪਣੇ ਨਾਂ ਕੀਤਾ ਹੈ।ਉਨ੍ਹਾਂ ਕਿਹਾ ਕਿ ਆਰਵਬੀਰ ਸਿੰਘ ਨੇ ਦ੍ਰਿੜ੍ਹਤਾ, ਸਾਹਸ ਅਤੇ ਦਲੇਰੀ ਦਾ ਸਬੂਤ ਦਿੰਦਿਆਂ ਫਸਵੇਂ ਮੁਕਾਬਲੇ ’ਚ ਜਿੱਤ ਹਾਸਲ ਕੀਤੀ ਅਤੇ ਸੋਨੇ ਦੇ ਤਗ਼ਮੇ ’ਤੇ ਕਬਜ਼ਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇਣ ਦੇ ਨਾਲ-ਨਾਲ ਖੇਡ ਮੁਕਾਬਲਿਆਂ, ਕਿਰਿਆਤਮਕ ਕਿਰਿਆਵਾਂ ਆਦਿ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਕਿ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੋ ਸਕੇ।ਉਨ੍ਹਾਂ ਜੇਤੂ ਵਿਦਿਆਰਥੀ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media