Monday, September 21, 2026

ਭੁਪਿੰਦਰ ਸਿੰਘ ਸੰਧੂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦਾ ਮੈਂਬਰ ਚੁਣਿਆ ਗਿਆ

ਅੰਮ੍ਰਿਤਸਰ, 8 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕ ਕਾਲਮਨਵੀਸ, ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਪ੍ਰਧਾਨ ਤੇ ਵਿਰਸਾ ਵਿਹਾਰ ਸੋਸਾਇਟੀ ਅੰਮ੍ਰਿਤਸਰ ਦੇ ਸਕੱਤਰ ਭੁਪਿੰਦਰ ਸਿੰਘ ਸੰਧੂ ਨੂੰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ 2026-28 ਹੋਈ ਚੋਣ ਪ੍ਰਕਿਰਿਆ ਵਿੱਚ ਸਰਬਸੰਮਤੀ ਨਾਲ 15 ਮੈਂਬਰੀ ਪ੍ਰਬੰਧਕੀ ਬੋਰਡ ਦਾ ਮੈਂਬਰ ਚੁਣਿਆ ਗਿਆ ਹੈ।ਸੰਧੂ ਇਸ ਤੋਂ ਪਹਿਲਾਂ ਵੀ ਲੇਖਕਾਂ ਦੀ ਇਸ ਵੱਕਾਰੀ ਅਤੇ ਵੱਡ ਆਕਾਰੀ ਸੰਸਥਾ ਵਿੱਚ ਮਾਝੇ ਦੇ ਲੇਖਕਾਂ ਦੀ ਪ੍ਰਤੀਨਿਧਤਾ ਕਰਦੇ ਹੋਏ ਮੈਂਬਰ ਬੋਰਡ, ਸਕੱਤਰ ਤੇ ਮੀਤ ਪ੍ਰਧਾਨ ਵਜੋਂ ਸੇਵਾ ਨਿਭਾਅ ਚੁੱਕੇ ਹਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …