Tuesday, March 10, 2026

`ਹੁਣ` ਰਸਾਲੇ ਦਾ 52ਵਾਂ ਅੰਕ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਹਾਜ਼ਰੀ `ਚ ਲੋਕ ਅਰਪਿਤ

ਅੰਮ੍ਰਿਤਸਰ, 8 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਸਾਹਿਤਕ ਰਸਾਲਿਆਂ ਵਿਚ ਮੋਹਰੀ ਰੋਲ ਅਦਾ ਕਰਨ ਵਾਲੇ ਬਹੁ ਮਿਆਰੀ ਰਸਾਲੇ `ਹੁਣ` ਦਾ 52ਵਾਂ ਅੰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਹਾਜ਼ਰੀ ਵਿੱਚ ਵਿਦਵਾਨ ਸਾਹਿਤਕਾਰਾਂ ਵਲੋਂ ਲੋਕ ਅਰਪਿਤ ਕੀਤਾ ਗਿਆ।
ਜਨਵਾਦੀ ਲੇਖਕ ਸੰਘ ਵਲੋਂ ਅਯੋਜਿਤ ਸੰਖੇਪ ਪਰ ਅਰਥ ਭਰਪੂਰ ਇਸ ਅਦਬੀ ਮਹਿਫ਼ਲ ਵਿੱਚ ਬੋਲਦਿਆਂ ਡਾ. ਕਰਮਜੀਤ ਸਿੰਘ ਨੇ ਕਿਹਾ ਕਿ `ਅਜਿਹੇ ਸਾਹਿਤਕ ਰਸਾਲੇ ਪਾਠਕ ਦੀਆਂ ਸਾਹਿਤ, ਸੁਹਜ ਤੇ ਕਲਾ ਦੀਆਂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਜੀਵਨ ਦੀ ਡੂੰਘੀ ਤੇ ਅਰਥਪੂਰਨ ਸਮਝ ਪ੍ਰਦਾਨ ਕਰਨ ਦੇ ਜ਼ਰੀਆ ਬਣਦੇ ਹਨ।`
ਡਾ. ਸ਼ਿੰਦਰਪਾਲ ਸਿੰਘ ਨੇ ਦਸਿਆ ਕਿ `ਹੁਣ` ਵਰਗੇ ਬਹੁ-ਮਿਆਰੀ ਮੈਗਜ਼ੀਨ ਪੰਜਾਬੀ ਸਾਹਿਤ ਦੇ ਅਦਾਨ ਪ੍ਰਦਾਨ ਲਈ ਕੀਮਤੀ ਮੰਚ ਮੁੱਹਈਆ ਕਰਦੇ ਹਨ।ਵਿਦਵਾਨ ਡਾ. ਦੀਪਕ ਮਨਮੋਹਨ ਸਿੰਘ ਨੇ ਵਧਾਈ ਦੇਂਦਿਆਂ ਕਿਹਾ ਕਿ ਮਿਆਰੀ ਸਾਹਿਤਕ ਮੈਗਜ਼ੀਨ ਕੱਢਣਾ ਅੱਜ ਦੇ ਸਮੇਂ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੀ ਸਹੀ ਅਰਥਾਂ ਵਿੱਚ ਸੇਵਾ ਕਰਨਾ ਹੈ।
ਇਸ ਸਮਾਗਮ ਵਿੱਚ ਉਚੇਚੇ ਤੌਰ ’ਤੇ ਪੁੱਜੇ ‘ਹੁਣ’ ਦੇ ਸੰਪਾਦਕ ਸੁਸ਼ੀਲ ਦੁਸਾਂਝ ਨੇ ਕਿਹਾ ਕਿ ਉਹਨਾਂ ਸਾਹਿਤਕ ਰਸਾਲੇ ਰਾਹੀਂ ਚੰਗੇ ਲੇਖਕਾਂ ਵਲੋਂ ਸਿਰਜ਼ੇ ਨਰੋਏ ਸਾਹਿਤ ਨੂੰ ਪਾਠਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਵਾਲੀ ਭੂਮਿਕਾ ਅਦਾ ਕਰਨੀ ਹੁੰਦੀ ਹੈ।
ਇਸ ਮੌਕੇ ਡਾ. ਬਲਜਿੰਦਰ ਸਿੰਘ ਬੱਲ ਅਤੇ ਰਾਜਿੰਦਰ ਸਿੰਘ ਧੀਮਾਨ ਨੇ ਵੀ ਵਧਾਈ ਦਿੱਤੀ।ਮੰਚ ਸੰਚਾਲਨ ਕਰਦਿਆਂ ਦੀਪ ਦਵਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …