Wednesday, April 29, 2026

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਮਹਾਂਲੇਖਾਕਾਰ ਵਿਭਾਗ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਪੈਨਸ਼ਨ ਅਦਾਲਤ ਜਿਲ੍ਹਾ ਰੋਜ਼ਗਾਰ ਦਫ਼ਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇਗੀ।
ਉਨਾਂ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਵਿੱਚ ਪੰਜਾਬ ਸਰਕਾਰ ਦੇ ਰਿਟਾਇਰਡ ਕਰਮਚਾਰੀਆਂ, ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੈਨਸ਼ਨ ਅਦਾਲਤ ਵਿੱਚ ਜ਼ਰੂਰ ਭਾਗ ਲੈਣ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …