Sunday, March 8, 2026

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲੇ-ਮਹੱਲੇ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ।ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਮਨਾਇਆ ਜਾਂਦਾ ਹੋਲਾ ਮਹੱਲਾ ਇਸ ਵਾਰ ਵੀ ਪੂਰੀ ਸਿੱਖੀ ਸ਼ਾਨੋਸ਼ੌਕਤ ਨਾਲ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਹੋਏ ਗੁਰਮਤੇ ਅਨੁਸਾਰ ਮਨਾਇਆ ਗਿਆ।ਰਾਗੀਆਂ, ਢਾਡੀਆਂ, ਕਵੀਸ਼ਰਾਂ ਅਤੇ ਅੰਮ੍ਰਿਤਸਰ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਦੇ ਸ਼ਬਦੀ ਜਥਿਆਂ ਨੇ ਗੁਰਮਤਿ ਦੀਵਾਨ ਵਿੱਚ ਕਥਾ ਵਿਖਿਆਨ, ਕੀਰਤਨ, ਢਾਡੀ ਜਥੇ ਨੇ ਗੁਰਇਤਿਹਾਸ ਅਤੇ ਗੁਰੂਸ਼ਬਦ ਨਾਲ ਸੰਗਤਾਂ ਨਾਲ ਸਾਂਝ ਕੀਤੀ।
ਸ੍ਰੀ ਗੁਰੂ ਸਿੰਘ ਸਭਾ ਰਜਿਸਟਰਡ ਸ੍ਰੀ ਅੰਮ੍ਰਿਤਸਰ ਵਲੋਂ ਇਸ ਸਮੇਂ ਨਗਰ ਕੀਰਤਨ ਪੰਜ ਪਿਆਰਿਆਂ, ਨਿਸ਼ਾਚੀਆਂ ਦੀ ਅਗਵਾਈ ਵਿੱਚ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੁੱਜਾ।ਨਗਰ ਕੀਰਤਨ ਨਾਲ ਸਿੰਘ ਸਭਾ ਦੇ ਪ੍ਰਧਾਨ ਇੰਦਰਜੀਤ ਸਿੰਘ ਗੋਗੋਆਣੀ, ਹਰਮਨਜੀਤ ਸਿੰਘ ਜਨਰਲ ਸਕੱਤਰ, ਗੁਰਬਖਸ਼ ਸਿੰਘ ਬੇਦੀ, ਸੁਖਵਿੰਦਰ ਸਿੰਘ ਸਕੱਤਰ, ਸਰਬਜੋਤ ਸਿੰਘ ਮੀਤ ਪ੍ਰਧਾਨ, ਰਵਿੰਦਰਜੀਤ ਸਿੰਘ ਪ੍ਰਚਾਰ ਸਕੱਤਰ, ਅਰਵਿੰਦਰ ਸਿੰਘ ਭਾਟੀਆ, ਹਰਜੀਤ ਸਿੰਘ, ਜਸਬੀਰ ਸਿੰਘ ਸੇਠੀ, ਪ੍ਰਭਜੋਤ ਸਿੰਘ ਸੇਠੀ, ਹਰਦੀਪ ਸਿੰਘ ਸੇਠੀ, ਅੰਮ੍ਰਿਤਪਾਲ ਸਿੰਘ ਆਹਲੂਵਾਲੀਆ, ਗੋਪਾਲ ਸਿੰਘ, ਹਰਭਜਨ ਸਿੰਘ, ਅਮਰਦੀਪ ਸਿੰਘ ਆਦਿ ਨੂੰ ਬੁੱਢਾ ਦਲ ਵੱਲੋਂ ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਰਵਿੰਦਰ ਸਿੰਘ ਬੁੰਗਈ ਹਜ਼ੂਰ ਸਾਹਿਬ, ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨਦੀਪ ਸਿੰਘ ਨੇ ਨਿੱਘਾ ਸੁਆਗਤ ਕੀਤਾ ਅਤੇ ਪੰਜ ਪਿਆਰਿਆਂ, ਨਿਸ਼ਾਨਚੀਆਂ, ਨਗਾਰਚੀਆਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ।ਵੱਖ-ਵੱਖ ਗੱਤਕਾ ਟੀਮਾ ਨੇ ਸ਼ਸਤਰ ਕਲਾ ਦੇ ਜੌਹਰ ਵਿਖਾਏ।

Check Also

`ਹੁਣ` ਰਸਾਲੇ ਦਾ 52ਵਾਂ ਅੰਕ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਹਾਜ਼ਰੀ `ਚ ਲੋਕ ਅਰਪਿਤ

ਅੰਮ੍ਰਿਤਸਰ, 8 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਸਾਹਿਤਕ ਰਸਾਲਿਆਂ ਵਿਚ ਮੋਹਰੀ ਰੋਲ ਅਦਾ …