Sunday, August 2, 2026

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਉਪ-ਰਾਜਪਾਲ (ਐਲ.ਜੀ) ਨਿਯੁੱਕਤ ਕੀਤੇ ਜਾਣ ‘ਤੇ ਖੁਸ਼ੀ ਦਾ ਇਜ਼ਹਾਰ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਹਲਕਾ ਉੱਤਰੀ ਤੋਂ ਨੇਤਾ ਅਕਸ਼ੈ ਸ਼ਰਮਾ ਨੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਉਪ-ਰਾਜਪਾਲ (ਐਲ.ਜੀ) ਨਿਯੁੱਕਤ ਕੀਤੇ ਜਾਣ ‘ਤੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਪਰਿਵਾਰ ਨਾਲ ਖੁਸ਼ੀ ਸਾਂਝੀ ਕੀਤੀ।ਅਕਸ਼ੈ ਸ਼ਰਮਾ ਅਤੇ ਭਾਜਪਾ ਵਰਕਰਾਂ ਨੇ ਭਾਰੀ ਉਤਸ਼ਾਹ ਨਾਲ ਢੋਲ ਦੀ ਥਾਪ ‘ਤੇ ਭੰਗੜਾ ਪਾਇਆ, ਪਟਾਖੇ ਚਲਾਏ ਅਤੇ ਲੱਡੂ ਵੰਡ ਕੇ ਆਪਣੀ ਖੁਸ਼ੀ ਜਤਾਈ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਸ਼ੈ ਸ਼ਰਮਾ ਨੇ ਕਿਹਾ ਕਿ ਭਾਜਪਾ ਹਾਈਕਮਾਨ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਤਰਨਜੀਤ ਸਿੰਘ ਸੰਧੂ ਨੇ ਇੱਕ ਰਾਜਨਾਇਕ ਵਜੋਂ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਲਈ ਕਈ ਮਹੱਤਵਪੂਰਨ ਮੁੱਦੇ ਸੁਲਝਾਏ ਹਨ, ਜੋ ਉਨ੍ਹਾਂ ਦੀ ਕਾਬਲੀਅਤ ਦਾ ਸਪੱਸ਼ਟ ਸਬੂਤ ਹੈ।ਹੁਣ ਉਨ੍ਹਾਂ ਦੇ ਇਸ ਪ੍ਰਸ਼ਾਸਕੀ ਤਜਰਬੇ ਦਾ ਲਾਭ ਦਿੱਲੀ ਦੇ ਵਿਕਾਸ ਨੂੰ ਮਿਲੇਗਾ।ਉਨ੍ਹਾਂ ਦੀ ਅਗਵਾਈ ਵਿੱਚ ਦਿੱਲੀ ਅਤੇ ਦੇਸ਼ ਹੋਰ ਮਜ਼ਬੂਤੀ ਨਾਲ ਅੱਗੇ ਵਧਣਗੇ।”
ਅਕਸ਼ੈ ਸ਼ਰਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੰਧੂ ਦਾ ਪਰਿਵਾਰ ਹਮੇਸ਼ਾਂ ਪੰਜਾਬੀਅਤ ਅਤੇ ਪੰਜਾਬ ਦੇ ਮਸਲਿਆਂ ਨਾਲ ਜੁੜਿਆ ਰਿਹਾ ਹੈ।ਉਨ੍ਹਾਂ ਕਿਹਾ ਕਿ ਮੋਗਾ ਵਿੱਚ ਹੋਣ ਵਾਲਾ ਵੱਡਾ ਇਕੱਠ ਇਸ ਗੱਲ ਦਾ ਸਬੂਤ ਹੋਵੇਗਾ ਕਿ ਪੰਜਾਬ ਦੇ ਲੋਕ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਾਸ ਮਾਡਲ’ ‘ਤੇ ਵਿਸ਼ਵਾਸ ਕਰ ਚੁੱਕੇ ਹਨ।14 ਮਾਰਚ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਮੋਗਾ ਵਿੱਚ ਲੋਕਾਂ ਨਾਲ ਉਨ੍ਹਾਂ ਦੀ ਸੋਚ, ਮੁੱਦਿਆਂ ਅਤੇ ਉਨ੍ਹਾਂ ਦੇ ਹੱਲਾਂ ‘ਤੇ ਗੱਲਬਾਤ ਕਰਨ ਆ ਰਹੇ ਹਨ।
ਇਸ ਮੌਕੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਹੋਰ ਵਰਕਰ ਵੀ ਮੌਜ਼ੂਦ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …