Sunday, March 8, 2026

‘ਆਪਣਾ ਕਾਰੋਬਰ ਆਪਣੀ ਪਛਾਣ’ ਮੁਹਿੰਮ ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ’ਚ ਵਿਸ਼ੇਸ਼ ਕੈਂਪ

ਵਿਧਾਇਕ ਡਾ. ਅਜੇ ਗੁਪਤਾ ਨੇ 100 ਤੋਂ ਵੱਧ ਔਰਤਾਂ ਸਨਮਾਨਿਤ

ਅੰਮ੍ਰਿਤਸਰ, 8 ਮਾਰਚ – (ਸੁਖਬੀਰ 8ਸਿੰਘ) – “ਆਪਣਾ ਕਾਰੋਬਰ ਆਪਣੀ ਪਛਾਣ” ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਜਿਸਦਾ ਉਦੇਸ਼ ਔਰਤਾਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੇ ਛੋਟੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨਾ ਹੈ।ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਥੇ ਵੱਖ-ਵੱਖ ਖੇਤਰਾਂ ਵਿੱਚ ਛੋਟੇ ਕਾਰੋਬਾਰ ਚਲਾਉਣ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ।ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਔਰਤਾਂ ਸਮਾਜ ਦਾ ਲਗਭਗ 50 ਪ੍ਰਤੀਸ਼ਤ ਬਣਦੀਆਂ ਹਨ ਅਤੇ ਘਰ ਅਤੇ ਸਮਾਜ ਦੋਵਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਪਰ ਉਨ੍ਹਾਂ ਦੀ ਮਿਹਨਤ ਅਕਸਰ ਅਣਦੇਖੀ ਰਹਿ ਜਾਂਦੀ ਹੈ।
ਡਾ. ਅਜੇ ਗੁਪਤਾ ਨੇ ਕਿਹਾ ਕਿ ਬਹੁਤ ਸਾਰੀਆਂ ਔਰਤਾਂ ਘਰ ਤੋਂ ਹੀ ਟੇਲਰਿੰਗ, ਕਢਾਈ, ਬਿਊਟੀ ਪਾਰਲਰ, ਸੈਲੂਨ ਅਤੇ ਟਿਊਸ਼ਨ ਸੈਂਟਰ ਅਤੇ ਹੋਰ ਛੋਟੇ ਕਾਰੋਬਾਰਾਂ ਰਾਹੀਂ ਆਪਣੇ ਪਰਿਵਾਰ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰ ਰਹੀਆਂ ਹਨ।ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਅਜਿਹੀਆਂ ਮਿਹਨਤੀ ਔਰਤਾਂ ਨੂੰ ਸਮਾਜ ਵਿੱਚ ਇੱਕ ਨਵੀਂ ਪਛਾਣ ਦੇਣਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ 100 ਤੋਂ ਵੱਧ ਔਰਤਾਂ ਦੀ ਸੂਚੀ ਤਿਆਰ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਕੁੱਝ ਚੁਣੀਆਂ ਗਈਆਂ ਔਰਤਾਂ ਨੂੰ ਚੰਡੀਗੜ੍ਹ ਵੀ ਭੇਜਿਆ ਜਾਵੇਗਾ, ਜਿਥੇ ਉਨ੍ਹਾਂ ਨੂੰ ਇੱਕ ਸ਼ਾਨਦਾਰ ਸਰਕਾਰੀ ਪੱਧਰੀ ਪਲੇਟਫਾਰਮ `ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਬਬੀਤਾ ਜੈਸਵਾਲ, ਰਿਤੂ ਮਹਾਜਨ, ਕਰੁਣਾ ਆਨੰਦ, ਮੋਨਾ ਮਹਾਜਨ, ਰੁਚੀ, ਸੋਨੀਆ ਬਹਿਲ, ਸ਼ਾਰਦਾ ਦੇਵੀ, ਜੋਤੀ ਅਤੇ ਵੱਡੀ ਗਿਣਤੀ ‘ਚ ਔਰਤਾਂ ਹਾਜ਼ਰ ਸਨ।

Check Also

`ਹੁਣ` ਰਸਾਲੇ ਦਾ 52ਵਾਂ ਅੰਕ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਹਾਜ਼ਰੀ `ਚ ਲੋਕ ਅਰਪਿਤ

ਅੰਮ੍ਰਿਤਸਰ, 8 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਸਾਹਿਤਕ ਰਸਾਲਿਆਂ ਵਿਚ ਮੋਹਰੀ ਰੋਲ ਅਦਾ …