ਅੰਮ੍ਰਿਤਸਰ, 10 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ 15 ਮਾਰਚ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋ ਰਹੀ ਚੋਣ ਦੇ
ਮੱਦੇਨਜ਼ਰ ਸਾਹਿਤਕ ਹਲਕਿਆਂ ਵਿੱਚ ਚਰਚਾ ਤੇ ਸਰਗਰਮੀ ਤੇਜ਼ ਹੋ ਗਈ ਹੈ।ਇਥੋਂ ਜਾਰੀ ਮੀਡੀਆ ਬਿਆਨ ਵਿੱਚ ਕਈ ਪ੍ਰਮੁੱਖ ਸਾਹਿਤਕਾਰਾਂ ਨੇ ਅਕਾਦਮੀ ਦੀ ਪ੍ਰਧਾਨਗੀ ਲਈ ਉਮੀਦਵਾਰ ਡਾ. ਸਰਬਜੀਤ ਸਿੰਘ ਨੂੰ ਵੋਟ ਪਾਉਣ, ਉਨ੍ਹਾਂ ਦੀ ਹਮਾਇਤ ਕਰਨ ਅਤੇ ਉਨ੍ਹਾਂ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ ਹੈ।
ਭਾਰਤੀ ਸਾਹਿਤ ਅਕਾਦਮੀ ਇਨਾਮ ਜੇਤੂ ਕਵੀ ਦਰਸ਼ਨ ਬੁੱਟਰ, ਸ਼ੇਖ਼ ਬਾਬਾ ਫ਼ਰੀਦ ਚੇਅਰ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਚੇਅਰਮੈਨ ਡਾ. ਦੀਪਕ ਮਨਮੋਹਨ ਸਿੰਘ, ‘ਹੁਣ’ ਦੇ ਸੰਪਾਦਕ ਸੁਸ਼ੀਲ ਦੁਸਾਂਝ, ਪੰਜਾਬੀ ਲੋਕ-ਧਾਰਾ ਦੇ ਵਿਦਵਾਨ ਡਾ. ਕਰਮਜੀਤ ਸਿੰਘ, ਮੈਟਾ ਆਲੋਚਕ ਡਾ. ਸ਼ਿੰਦਰਪਾਲ ਸਿੰਘ, ਗ਼ਜ਼ਲਕਾਰ ਮੱਖਣ ਕੁਹਾੜ, ਕਹਾਣੀਕਾਰ ਦੀਪ ਦੇਵਿੰਦਰ ਸਿੰਘ, ਸ਼ਾਇਰ ਬਲਵਿੰਦਰ ਸੰਧੂ, ਸੁਰਿੰਦਰਪ੍ਰੀਤ ਸਿੰਘ ਘਣੀਆ, ਜੈਨਿੰਦਰ ਚੌਹਾਨ ਅਤੇ ‘ਕੌਮੀ ਸਵਤੰਤਰ’ ਦੇ ਮੁੱਖ ਸੰਪਾਦਕ ਸ਼ੈਲਿੰਦਰਜੀਤ ਸਿੰਘ ਰਾਜਨ ਨੇ ਕਿਹਾ ਕਿ ਡਾ. ਸਰਬਜੀਤ ਸਿੰਘ ਪੰਜਾਬੀ ਸਾਹਿਤ ਅਤੇ ਸਭਿਆਚਾਰ ਪ੍ਰਤੀ ਵਚਨਬੱਧ, ਸਰਗਰਮ ਅਤੇ ਦੂਰਦਰਸ਼ੀ ਚਿੰਤਕ ਹਨ।
ਉਨ੍ਹਾਂ ਕਿਹਾ ਕਿ ਡਾ. ਸਰਬਜੀਤ ਸਿੰਘ ਨੇ ਲੰਬੇ ਸਮੇਂ ਤੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਲੋਕ-ਸਭਿਆਚਾਰ ਦੇ ਪ੍ਰਸਾਰ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ।ਉਨ੍ਹਾਂ ਦੀ ਅਗਵਾਈ ਹੇਠ ਪਿਛਲੇ ਦੋ ਵਰ੍ਹਿਆਂ ਦੌਰਾਨ ਪੰਜਾਬੀ ਸਾਹਿਤ ਅਕਾਡਮੀ ਵੱਲੋਂ ਕਈ ਅਹਿਮ ਸਾਹਿਤਕ ਕਾਰਜ ਕੀਤੇ ਗਏ ਹਨ।ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਅਕਾਦਮੀ ਦੀਆਂ ਸਰਗਰਮੀਆਂ ਹੋਰ ਵੀ ਤੇਜ਼ ਅਤੇ ਸਹੀ ਦਿਸ਼ਾ ਵਿੱਚ ਹੋਣਗੀਆਂ ਅਤੇ ਨਵੀਂ ਪੀੜ੍ਹੀ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ।ਅਕਾਦਮੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 15 ਮਾਰਚ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਣ ਵਾਲੀ ਚੋਣ ਵਿੱਚ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਦੇ ਹੋਏ ਡਾ. ਸਰਬਜੀਤ ਸਿੰਘ ਦੇ ਹੱਕ ‘ਚ ਵੋਟ ਪਾ ਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ।
Punjab Post Daily Online Newspaper & Print Media