ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ਅਰਬਨ ਕਮਿਊਨਿਟੀ ਹੈਲਥ ਸੈਂਟਰ (ਯੂ.ਸੀ.ਐੱਚ.ਸੀ)
ਨਰਾਇਣਗੜ੍ਹ ਵਿਖੇ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ‘ਵਾਕ ਐਂਡ ਟਾਕ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਰਸਿੰਗ ਟਿਊਟਰ ਲਵਪ੍ਰੀਤ ਕੌਰ ਅਤੇ ਕਲੀਨਿਕਲ ਇਨਸਟਰਕਟਰ ਅਰਬੀਨਾ ਖਾਨ ਦੀ ਨਿਗਰਾਨੀ ਹੇਠ ਐਨੀਮੀਆ (ਖੂਨ ਦੀ ਕਮੀ) ਬਾਰੇ ਜਾਗਰੂਕਤਾ ਫੈਲਾਉਣ ਲਈ ਕੀਤਾ ਗਿਆ।
ਪ੍ਰਿੰ. ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰੋਗਰਾਮ ਦੀ ਸ਼ੁਰੂਆਤ ਜਾਗਰੁਕਤਾ ਰੈਲੀ ਨਾਲ ਹੋਈ।ਵਿਦਿਆਰਥੀਆਂ ਨੇ ਕਮਿਊਨਿਟੀ ’ਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਐਨੀਮੀਆ ਦੇ ਕਾਰਣਾਂ, ਲੱਛਣਾਂ, ਬਚਾਅ ਅਤੇ ਇਲਾਜ਼ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਖਾਸ ਤੌਰ ’ਤੇ ਗਰਭਵਤੀ ਔਰਤਾਂ, ਕਿਸ਼ੋਰੀਆਂ ਅਤੇ ਬੱਚਿਆਂ ’ਚ ਐਨੀਮੀਆ ਦੀ ਵੱਧ ਰਹੀ ਸਮੱਸਿਆ ’ਤੇ ਚਾਨਣਾ ਪਾਇਆ।ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਹਰੀ ਪੱਤੇਦਾਰ ਸਬਜ਼ੀਆਂ, ਦਾਲਾਂ, ਗੁੜ, ਚਨੇ ਅਤੇ ਅੰਡਿਆਂ ਆਦਿ ਆਇਰਨ ਯੁਕਤ ਭੋਜਨ ਦੀ ਮਹੱਤਤਾ ਬਾਰੇ ਗਿਆਨ ਸਾਂਝਾ ਕਰਨ ਤੋਂ ਇਲਾਵਾ ਨਿਯਮਿਤ ਸਿਹਤ ਜਾਂਚ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media