ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ
ਪੇਸ਼ ਕੀਤੇ ਬਜ਼ਟ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਹੈ ਕਿ ਮਾਨ ਸਰਕਾਰ ਦਾ ਇਹ ਬਜ਼ਟ ਸੂਬੇ ਵਿੱਚ ਸਿਹਤ ਕ੍ਰਾਂਤੀ ਨੂੰ ਹੋਰ ਅੱਗੇ ਲੈ ਕੇ ਜਾਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜ਼ਟ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਛੀਨਾ ਨੇ ਕਿਹਾ ਕਿ ਸਿਹਤ ਖੇਤਰ ਦੇ ਬਜ਼ਟ ਵਿੱਚ ਪਿੱਛਲੇ ਸਾਲ ਦੇ ਮੁਕਾਬਲੇ 23 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸਿਹਤ ਖੇਤਰ ਦਾ ਬਜ਼ਟ ਹੁਣ 6879 ਕਰੋੜ ਰੁਪਏ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਅਲਾਟਮੈਂਟ ਨਾਲ ਸੂਬੇ ਭਰ ਵਿੱਚ ਪਹੁੰਚਯੋਗ, ਕਿਫਾਇਤੀ ਅਤੇ ਮਿਆਰੀ ਡਾਕਟਰੀ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ।
ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਤਿਹਾਸਕ ਪਹਿਲਕਦਮੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ। ਵਿੱਤੀ ਸਾਲ 2026-27 ਵਿੱਚ ਇਸ ਸਕੀਮ ਲਈ 2000 ਕਰੋੜ ਰੁਪਏ ਦੀ ਵਿਵਸਥਾ ਦਾ ਪ੍ਰਸਤਾਵ ਹੈ, ਜਿਸ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਆਮ ਆਦਮੀ ਕਲੀਨਿਕਾਂ ਲਈ 351 ਕਰੋੜ ਰਾਖਵੇਂ ਰੱਖੇ ਗਏ ਹਨ।ਮੌਜ਼ੂਦਾ ਸਮੇਂ ਵਿੱਚ 881 ਆਮ ਆਦਮੀ ਕਲੀਨਿਕਾਂ ’ਤੇ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਵਿੱਚ ਹੁਣ ਤੱਕ ਲਗਭਗ 5 ਕਰੋੜ ਓ.ਪੀ.ਡੀ ਜਿਨ੍ਹਾਂ ਵਿੱਚ 1.55 ਕਰੋੜ ਨਵੇਂ ਮਰੀਜ਼ ਸ਼ਾਮਲ ਹਨ, ਨੂੰ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ।
ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਮੌਜ਼ੂਦਾ ਸਾਲ ਦੌਰਾਨ 100 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ।ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜ ਸਾਲਾਂ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1432 ਹੋ ਜਾਵੇਗੀ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media