Monday, March 16, 2026

ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਗੁਰਮਤਿ ਸਮਾਗਮ ਸਮੇਂ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਤੀਸਰੇ ਦਿਨ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ।ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਹੀਦ ਸਿੰਘ ਨੂੰ ਸਤਿਕਾਰ ਭੇਟ ਕੀਤਾ।ਸਮਾਗਮ ’ਚ ਭਾਈ ਦਲਜੀਤ ਸਿੰਘ ਵਿਛੋਆ, ਭਾਈ ਸਤਪਾਲ ਸਿੰਘ ਐਮ.ਏ, ਭਾਈ ਜਸਬੀਰ ਸਿੰਘ ਵਲਟੋਹਾ ਦੇ ਢਾਡੀ ਜਥਿਆਂ ਅਤੇ ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਭਾਈ ਸਤਿਨਾਮ ਸਿੰਘ ਬੱਲੋਵਾਲੀ, ਭਾਈ ਲਖਵਿੰਦਰ ਸਿੰਘ ਦਰਦੀ, ਭਾਈ ਜੱਸਾ ਸਿੰਘ ਮਨਿਹਾਲਾ ਦੀ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਇਤਿਹਾਸ ਦੇ ਨਾਲ ਜੋੜਿਆ।ਇਸੇ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ, ਭਾਈ ਕੁਲਦੀਪ ਸਿੰਘ ਅਨੰਦਪੁਰੀ ਤੇ ਭਾਈ ਗੁਰਕੀਰਤ ਸਿੰਘ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਭਾਈ ਸਰਬਜੀਤ ਸਿੰਘ ਲੁਧਿਆਣਾ ਨੇ ਕਥਾ ਵਿਚਾਰਾਂ ਰਾਹੀਂ ਸਾਂਝ ਪਾਈ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਬਾਬਾ ਸੁੱਖਾ ਸਿੰਘ ਸਰਹਾਲੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਇੰਚਾਰਜ ਰਾਜਵਿੰਦਰ ਸਿੰਘ ਜੋਗਾ, ਰਾਜਪਾਲ ਸਿੰਘ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਧਰਮਿੰਦਰ ਸਿੰਘ, ਮੈਨੇਜਰ ਜੱਜ ਸਿੰਘ, ਸੁਪਰਵਾਈਜ਼ਰ ਭੁਪਿੰਦਰ ਸਿੰਘ, ਪ੍ਰਚਾਰਕ ਭਾਈ ਲਖਬੀਰ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆ, ਭਾਈ ਕਵਰਚੜ੍ਹਤ ਸਿੰਘ, ਬਲਜੀਤ ਸਿੰਘ, ਸਰਪੰਚ ਰਣਜੀਤ ਸਿੰਘ, ਸਾਬਕਾ ਸਰਪੰਚ ਮੁਖ਼ਤਿਆਰ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਰਾਜਿੰਦਰ ਸਿੰਘ, ਜਥੇਦਾਰ ਵਜੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਮੌਜ਼ੂਦ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …