ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ
ਪੂਰੇ ਹੋਣ ਮੌਕੇ ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਨਸਪ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮਾਨ ਸਰਕਾਰ ਦੇ ਚਾਰ ਸਾਲ ਪੰਜਾਬ ਲਈ ਇਤਿਹਾਸਕ ਸਾਬਤ ਹੋਏ ਹਨ।ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੋਜ਼ਗਾਰ, ਕਿਸਾਨੀ, ਮਹਿਲਾ ਭਲਾਈ, ਉਦਯੋਗਿਕ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡੇ ਬਦਲਾਅ ਆਏ ਹਨ।
ਚੇਅਰਮੈਨ ਬਰਾੜ ਨੇ ਦੱਸਿਆ ਕਿ ਸਿਹਤ ਖੇਤਰ ਵਿੱਚ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਅਤੇ ਟੈਸਟ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਹੁਣ ਤੱਕ 2,661 ਡਾਕਟਰ, ਪੈਰਾਮੈਡੀਕਲ ਸਟਾਫ ਅਤੇ ਕਲੀਨਿਕਲ ਸਟਾਫ ਦੀ ਭਰਤੀ ਕੀਤੀ ਗਈ ਹੈ।ਇਸ ਤੋਂ ਇਲਾਵਾ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਪੰਜਾਬ ਨੇ ਦੇਸ਼ ਵਿੱਚ ਮਿਸਾਲ ਕਾਇਮ ਕੀਤੀ ਹੈ। ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਦੇਸ਼ ਵਿੱਚ ਨੰਬਰ-1 ਰਿਹਾ ਹੈ।ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਅਤੇ 845 ਵਿਦਿਆਰਥੀਆਂ ਨੇ ਪਰੀਖਿਆ ਪਾਸ ਕੀਤੀ ਹੈ।ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ 15,000 ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ 12,000 ਤੋਂ ਵੱਧ ਅਧਿਆਪਕਾਂ ਨੂੰ ਤਰੱਕੀ ਦਿੱਤੀ ਗਈ ਹੈ। ਸਕੂਲਾਂ ਵਿੱਚ ਆਧੁਨਿਕ ਲੈਬੋਰਟਰੀਆਂ, ਲਾਇਬ੍ਰੇਰੀਆਂ ਅਤੇ ਬੁਨਿਆਦੀ ਢਾਂਚੇ ਨੂੰ ਵੀ ਵੱਡੇ ਪੱਧਰ ‘ਤੇ ਮਜ਼ਬੂਤ ਕੀਤਾ ਗਿਆ ਹੈ।
ਚੇਅਰਮੈਨ ਬਰਾੜ ਨੇ ਕਿਹਾ ਕਿ ਮਾਨ ਸਰਕਾਰ ਨੇ ਹੁਣ ਤੱਕ 65,264 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਨੌਜਵਾਨਾਂ ਲਈ 5 ਲੱਖ ਤੋਂ ਜਿਆਦਾ ਪ੍ਰਾਈਵੇਟ ਸੈਕਟਰਕ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ ।ਇਸਤਰੀਆਂ ਦੀ ਆਰਥਿਕ ਮਜ਼ਬੂਤੀ ਲਈ “ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ” ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹਰ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਐਸ.ਸੀ ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ।ਸ਼ਹੀਦਾਂ ਦੀਆਂ ਧੀਆਂ ਨੂੰ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇ ਕੇ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਤਰੱਕੀ ਦੇਣ ਲਈ ਪੰਜਾਬ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ 1.55 ਲੱਖ ਕਰੋੜ ਰੁਪਏ ਤੋਂ ਵੱਧ ਦਾ ਉਦਯੋਗਿਕ ਨਿਵੇਸ਼ ਆਇਆ ਹੈ।ਉਦਯੋਗਿਕ ਅਤੇ ਵਪਾਰਕ ਵਿਕਾਸ ਲਈ ਇੰਡਸਟਰੀਅਲ ਐਂਡ ਬਿਜ਼ਨਸ ਡਿਵੈਲਪਮੈਂਟ ਪਾਲਿਸੀ-2026 ਵੀ ਲਾਗੂ ਕੀਤੀ ਗਈ ਹੈ।
ਪੰਜਾਬ ਦੇ ਪਿੰਡਾਂ ਵਿੱਚ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਅਤੇ ਨਵੀਨੀਕਰਨ ਕੀਤਾ ਗਿਆ ਹੈ ਅਤੇ 13,000 ਤੋਂ ਵੱਧ ਪਿੰਡਾਂ ਵਿੱਚ ਤਲਾਬਾਂ ਦੀ ਸਫਾਈ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਨਸ਼ਿਆਂ ਖਿਲਾਫ਼ ਵੱਡੀ ਮੁਹਿੰਮ ਤਹਿਤ ਹੁਣ ਤੱਕ 50,238 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 32,620 ਕਿੱਲੋ ਨਸ਼ਾ ਜ਼਼ਬਤ ਕੀਤਾ ਗਿਆ ਹੈ।ਸੜਕ ਹਾਦਸਿਆਂ ਵਿੱਚ ਵੀ ਵੱਡੀ ਕਮੀ ਆਈ ਹੈ ਅਤੇ ਮੌਤ ਦਰ ਵਿੱਚ 50.12% ਦੀ ਘਟਾਓ ਦਰਜ਼ ਕੀਤੀ ਗਈ ਹੈ ਅਤੇ 47,000 ਲੋਕਾਂ ਨੂੰ ਮਦਦ ਪਹੁੰਚਾਈ ਗਈ ਹੈ।
ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੀ ਸਖ਼ਤ ਕਦਮ ਚੁਕੇ ਹਨ।“ਭ੍ਰਿਸ਼ਟਾਚਾਰ ਮੁਕਤ ਪੰਜਾਬ” ਮੁਹਿੰਮ ਤਹਿਤ ਐਂਟੀ-ਕਰਪਸ਼ਨ ਹੈਲਪਲਾਈਨ 9501200200 ਸ਼ੁਰੂ ਕੀਤੀ ਗਈ ਹੈ ਅਤੇ ਹੁਣ ਤੱਕ 1,000 ਤੋਂ ਵੱਧ ਭ੍ਰਿਸ਼ਟ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।
ਖੇਡਾਂ ਦੇ ਵਿਕਾਸ ਲਈ ਸਰਕਾਰ ਵੱਲੋਂ 3,100 ਨਵੇਂ ਖੇਡ ਮੈਦਾਨ ਬਣਾਏ ਗਏ ਹਨ ਅਤੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। “ਮੇਰੀ ਰਸੋਈ ਯੋਜਨਾ” ਤਹਿਤ ਗਰੀਬ ਪਰਿਵਾਰਾਂ ਨੂੰ ਸਹਾਇਤਾ ਦਿੱਤੀ ਜਾ ਰਹੀ ਹੈ।
ਕਿਸਾਨਾਂ ਲਈ ਵੀ ਮਾਨ ਸਰਕਾਰ ਨੇ ਪੰਜਾਬ ਵਿੱਚ ਕਿਸਾਨਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਅਤੇ ਨਹਿਰੀ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਹੋਰ ਮਜ਼ਬੂਤ ਬਣਾਇਆ ਗਿਆ ਹੈ।ਫਸਲਾਂ ਦੀ ਖਰੀਦ ਦੇ 24 ਘੰਟਿਆਂ ਵਿੱਚ ਭੁਗਤਾਨ ਦੀ ਵਿਵਸਥਾ ਕੀਤੀ ਗਈ ਹੈ।
ਬਰਾੜ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਵਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media