Wednesday, March 25, 2026

ਬਟਾਲਾ ਸ਼ਹਿਰ ‘ਚ ਸ਼ੁੱਧ ਪਾਣੀ ਲਈ 21.50 ਕਰੋੜ ਦਾ ਵੱਡਾ ਪ੍ਰੋਜੈਕਟ ਸ਼ੁਰੂ – ਲੋਧੀਨੰਗਲ

PPN1601201509ਬਟਾਲਾ, 16 ਜਨਵਰੀ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸ਼ੁੱਧ ਅਤੇ ਸਾਫ ਪਾਣੀ ਦੇਣ ਲਈ 21.50 ਕਰੋੜ ਰੁਪਏ ਦੀ ਲਾਗਤ ਦਾ ਇੱਕ ਵੱਡਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਪੀਣ ਲਈ ਸਾਫ ਤੇ ਸੁੱਧ ਪਾਣੀ ਮੁਹੱਈਆ ਕਰਾਇਆ ਜਾ ਸਕੇ।ਇਸ ਸਬੰਧੀ ਪ੍ਰਗਟਾਵਾ ਕਰਦਿਆਂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਦੱਸਿਆ ਕਿ ਸ਼ਹਿਰ ‘ਚ ਵਾਟਰ ਸਪਲਾਈ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ ਅਤੇ ਸਤੰਬਰ 2015 ਤੱਕ ਇਹ ਪ੍ਰੋਜੈਕਟ ਮੁਕੰਮਲ ਹੋ ਜਾਵੇਗਾ।
ਸ. ਲਖਬੀਰ ਸਿੰਘ ਲੋਧੀਨੰਗਲ ਨੇ ਬਟਾਲਾ ਦੇ ਵਾਟਰ ਸਪਲਾਈ ਪ੍ਰੋਜੈਕਟ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ‘ਚ ਵਾਟਰ ਸਪਲਾਈ ਪ੍ਰੋਜੈਕਟ ‘ਤੇ 21.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਸ਼ਹਿਰ ਦੇ ਤਿੰਨ ਇਲਾਕਿਆਂ ਉਮਰਪੁਰਾ, ਗੌਂਸਪੁਰਾ ਅਤੇ ਕੁਤਬੀਨੰਗਲ ਵਿਖੇ ਪਾਣੀ ਦੀਆਂ ਤਿੰਨ ਨਵੀਆਂ ਟੈਂਕੀਆਂ ਬਣਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਪਾਣੀ ਦੀਆਂ ਟੈਂਕੀਆਂ ਦੇ ਟੈਂਡਰ ਲੱਗ ਗਏ ਹਨ ‘ਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ। ਸ. ਲੋਧੀਨੰਗਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ‘ਚ ਡੂੰਘੇ ਬੋਰ ਵਾਲੇ 12 ਨਵੇਂ ਟਿਊਬਵੈੱਲ ਲਗਾਏ ਜਾ ਰਹੇ ਹਨ ਤਾਂ ਜੋ ਸ਼ੁੱਧ ਪਾਣੀ ਸਪਲਾਈ ਕੀਤਾ ਜਾ ਸਕੇ।
ਸ. ਲਖਬੀਰ ਸਿੰਘ ਲੋਧੀਨੰਗਲ ਨੇ ਅੱਗੇ ਦੱਸਿਆ ਕਿ ਸ਼ਹਿਰ ਦੇ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣ ਲਈ 95.72 ਕਿਲੋਮੀਟਰ ਵਾਟਰ ਸਪਲਾਈ ਦੀਆਂ ਲਾਈਨਾ ਵਿਛਾਉਣ ਦਾ ਕੰਮ ਜਾਰੀ ਹੈ ਜਿਨ੍ਹਾਂ ‘ਚੋਂ 64 ਕਿਲੋਮੀਟਰ ਲਾਈਨਾ ਪੈ ਚੁੱਕੀਆਂ ਹਨ।ਸ. ਲੋਧੀਨੰਗਲ ਨੇ ਕਿਹਾ ਕਿ ਵਾਟਰ ਸਪਲਾਈ ਦੇ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਬਟਾਲਾ ਸ਼ਹਿਰ ਦੇ ਹਰ ਘਰ ਪੀਣ ਲਈ ਸਾਫ ਪਾਣੀ ਪਹੁੰਚ ਜਾਵੇਗਾ ਅਤੇ ਲੋਕਾਂ ਦੀ ਇੱਕ ਵੱਡੀ ਮੰਗ ਪੂਰੀ ਹੋ ਜਾਵੇਗੀ।ਸ. ਲੋਧੀਨੰਗਲ ਨੇ ਕਿਹਾ ਕਿ ਬਟਾਲਾ ਸ਼ਹਿਰ ਦਾ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਉਹ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਬਟਾਲਾ ਸ਼ਹਿਰ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕੀਤਾ ਹੈ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply