Sunday, March 22, 2026

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।.ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਪ੍ਰੀਤ ਕੌਰ ਗਿੱਲ ਨੂੰ ‘ਜੀ-ਆਇਆਂ’ ਆਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਬੀਬੀ ਪ੍ਰੀਤ ਕੌਰ ਗਿੱਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਰਾਹ-ਦਸੇਰਾ ਹੈ।ਐਮ.ਪੀ ਬਣਨ ਮਗਰੋਂ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਏ ਹਨ।ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਵਿਸ਼ਵ ਅੰਦਰ ਬਣੇ ਮੌਜ਼ੂਦਾ ਜੰਗ ਦੇ ਹਾਲਾਤ ਸੁਖਾਵੇਂ ਹੋਣ ਅਤੇ ਸਮੁੱਚਾ ਵਿਸ਼ਵ ਸ਼ਾਂਤੀ ਨਾਲ ਵਧੇ ਫੁਲੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਦਲਜੀਤ ਸਿੰਘ ਭਿੰਡਰ, ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਅਜਮੇਰ ਸਿੰਘ ਖੇੜਾ, ਪ੍ਰਿਤਪਾਲ ਸਿੰਘ ਪਾਲੀ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਪਰਮਜੀਤ ਕੌਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਹੋਰ ਮੌਜ਼ੂਦ ਸਨ।

Check Also

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਵਸਾਏ …