Sunday, March 22, 2026

ਵਿਧਾਇਕ ਰਮਦਾਸ ਨੇ ਹਲਕਾ ਅਟਾਰੀ ਵਿੱਚ ਦੋ ਪ੍ਰਮੁੱਖ ਸੰਪਰਕ ਸੜਕਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅਟਾਰੀ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਹਲਕੇ ਦੀਆਂ ਦੋ ਪ੍ਰਮੁੱਖ ਸੰਪਰਕ ਸੜਕਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ।ਵਿਧਾਇਕ ਜਸਵਿੰਦਰ ਸਿੰਘ ਦੇ ਉਪਰਾਲੇ ਸਦਕਾ ਪੰਜਾਬ ਸਰਕਾਰ ਵੱਲੋਂ ਵਰਪਾਲ ਚਾਟੀਵਿੰਡ ਰੋਡ ਤੋਂ ਰੇਲਵੇ ਲਾਈਨ ਵਾਇਆ ਗੁਰਦੁਆਰਾ ਸ਼ਹੀਦ ਬਾਬਾ ਬਲਵੰਤ ਸਿੰਘ 2.10 ਕਿਲੋਮੀਟਰ ਲੰਮੀ ਸੜਕ ਨੂੰ 69.93 ਲੱਖ ਰੁਪਏ ਅਤੇ ਅੰਮ੍ਰਿਤਸਰ-ਅਜਨਾਲਾ ਰੋਡ ਤੋਂ ਮੀਰਾਂਕੋਟ ਖੁਰਦ ਤੋਂ ਹੇਰ ਤੱਕ 2.84 ਕਿਲੋਮੀਟਰ ਲੰਮੀ ਸੜਕ ਉੱਪਰ 197.96 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।ਇਹ ਸੜਕਾਂ ਪੰਜਾਬ ਮੰਡੀ ਬੋਰਡ ਵੱਲੋਂ ਬਣਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਅਟਾਰੀ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸਾਲ ਦੇ ਬਜ਼ਟ ਵਿੱਚ ਸੂਬੇ ਭਰ ਵਿੱਚ ਸੜਕ ਅਤੇ ਪੁਲਾਂ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਅਤੇ ਮੌਜ਼ੂਦਾ ਸੰਪਤੀਆਂ ਦੇ ਯੋਜਨਾਬੱਧ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਦੀ ਉਸਾਰੀ, ਨਵੀਨੀਕਰਨ ਅਤੇ ਰੱਖ-ਰਖਾਅ ਲਈ ਬਜ਼ਟ ਨੂੰ 5,440 ਕਰੋੜ ਰੁਪਏ ਕਰ ਦਿੱਤਾ ਗਿਆ ਹੈ ਜੋ ਵਿੱਤੀ ਸਾਲ 2025-26 (ਬਜ਼ਟ ਅਨੁਮਾਨ) ਨਾਲੋਂ ਦੁੱਗਣਾ ਹੈ।
ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਸੂਬਾ ਵਾਸੀਆਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ ਉਹ ਸਾਰੀਆਂ ਪੂਰੀਆਂ ਕਰ ਦਿੱਤੀਆਂ ਹਨ।

Check Also

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਵਸਾਏ …