
ਬਠਿੰਡਾ, 16 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਪੂਰੇ ਭਾਰਤ ਵਿੱਚ 11 ਜਨਵਰੀ ਤੋਂ 18 ਜਨਵਰੀ ਤੱਕ ਟਰੈਫਿਕ ਜਾਗਰੂਕਤਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਦੇ ਵਿਦਿਆਰਥੀਆਂ ਨੇ ਵੀ 15 ਜਨਵਰੀ 2015 ਨੂੰ ਟਰੈਫਿਕ ਜਾਗਰੂਕਤਾ ਦਿਵਸ ਮਨਾਇਆ।ਵਿਦਿਆਰਥੀਆਂ ਨੇ ਪੇਟਿੰਗ ਮੁਕਾਬਲੇ ਵਿੱਚ ਭਾਗ ਲੈ ਕੇ ਆਪਣੀ ਸੁਚੇਤਤਾ ਕਲਾ ਦੇ ਰੂਪ ਵਿੱਚ ਵਿਖਾਈ।ਪੇਟਿੰਗ ਮੁਕਾਬਲੇ ਵਿੱਚ ਜੈਸਮੀਨ ਕੌਰ (ਦਸਵੀ ਸ੍ਰੇਣੀ) ਨੇ ਪਹਿਲਾ ਸਥਾਨ, ਜਸ਼ਨਪ੍ਰੀਤ ਸਿੰਘ (ਚੌਥੀ ਸ੍ਰੇਣੀ) ਨੇ ਦੂਜਾ ਸਥਾਨ, ਆਲਮਪ੍ਰੀਤ ਸਿੰਘ (ਨੌਵੀ ਸ੍ਰੇਣੀ) ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਵਿਦਿਆਰਥੀਆਂ ਨੇ ਟੈਰਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਵੀ ਚੁੱਕੀ।ਉਹਨਾਂ ਦੇ ਨਾਲ ਸਵਾਲ- ਜਵਾਬ ਵੀ ਕੀਤੇ ਗਏ ਤੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਜਵਾਬ ਦਿੱਤੇ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰੈਫਿਕ ਇੰਚਾਰਜ ਸ. ਭਗਵੰਤ ਸਿੰਘ, ਸਕੂਲ ਦੇ ਪ੍ਰਿੰਸੀਪਲ ਸ. ਦਲਜੀਤ ਸਿੰਘ ਸਿੱਧੂ ਅਤੇ ਸ. ਸੁਖਰਾਜ ਸਿੰਘ ਟਰੈਫਿਕ ਪੁਲਿਸ ਨੇ ਸਨਮਾਨਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸ. ਦਲਜੀਤ ਸਿੰਘ ਸਿੱਧੂ ਤੇ ਬਠਿੰਡਾ ਸਿਟੀ ਟਰੈਫਿਕ ਇੰਚਾਰਜ ਸ.ਭਗਵੰਤ ਸਿੰਘ ਨੇ ਸੜਕੀ ਆਵਾਜਾਈ ਨੂੰ ਸਹੀ ਸੁੱਚਜੇ ਢੰਗ ਨਾਲ ਚਲਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਵੀ ਕੀਤਾ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media