ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ
ਵੱਲੋਂ ਵਿੱਤੀ ਸਾਲ 2022-23 ਤੋਂ 2025-26 ਤੱਕ ਔਰਤਾਂ ਦੇ ਮੁਫ਼ਤ ਬੱਸ ਸਫਰ ਲਈ ਲਗਭਗ 2042 ਕਰੋੜ ਰੁਪਏ ਖਰਚ ਕੀਤੇ ਗਏ ਹਨ।ਇਸ ਵਿੱਚ 2022-23 ਦੌਰਾਨ 495 ਕਰੋੜ, 2023-24 ਵਿੱਚ 497.50 ਕਰੋੜ, 2024-25 ਵਿੱਚ 450 ਕਰੋੜ ਅਤੇ 2025-26 ਵਿੱਚ 600 ਕਰੋੜ ਰੁਪਏ ਸ਼ਾਮਲ ਹਨ।ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਹਰ ਮਹੀਨੇ ਲਗਭਗ 1 ਕਰੋੜ 20 ਲੱਖ ਮੁਫ਼ਤ ਬੱਸ ਸਫਰ ਦਾ ਲਾਭ ਪੰਜਾਬ ਭਰ ਦੀਆਂ ਮਹਿਲਾਵਾਂ ਵੱਲੋਂ ਲਿਆ ਜਾ ਰਿਹਾ ਹੈ, ਜੋ ਇਸ ਯੋਜਨਾ ਦੀ ਲੋਕਪ੍ਰਿਯਤਾ ਅਤੇ ਪ੍ਰਭਾਵਸ਼ੀਲਤਾ ਨੂੰ ਸਪੱਸ਼ਟ ਤੌਰ `ਤੇ ਦਰਸਾਉਂਦਾ ਹੈ।ਉਨ੍ਹਾਂ ਕਿਹਾ ਇਹ ਸਹੂਲਤ ਸਿਰਫ਼ ਮੁਫ਼ਤ ਸਫਰ ਨਹੀਂ, ਸਗੋਂ ਇਸਤਰੀਆਂ ਦੀ ਜ਼ਿੰਦਗੀ ਵਿੱਚ ਆਜ਼ਾਦੀ ਅਤੇ ਵਿਸ਼ਵਾਸ ਦੀ ਨਵੀਂ ਲਹਿਰ ਹੈ।ਹੁਣ ਉਹ ਬਿਨਾਂ ਆਰਥਿਕ ਚਿੰਤਾ ਦੇ ਸਿੱਖਿਆ, ਰੋਜ਼ਗਾਰ ਅਤੇ ਸਿਹਤ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਰਹੀਆਂ ਹਨ ।
ਉਨ੍ਹਾਂ ਕਿਹਾ ਕਿ ਇਸ ਬਜ਼ਟ ਵਿੱਚ ਮਾਨ ਸਰਕਾਰ ਨੇ ਇਸਤਰੀਆਂ ਨੂੰ 1000 ਰੁਪਏ ਮਹੀਨਾ ਅਤੇ ਅਨਸੂਚਿਤ ਜਾਤੀਆਂ ਨਾਲ ਸਬੰਧਿਤ ਇਸਤਰੀਆਂ ਨੂੰ 1500 ਰੁਪਏ ਦੇਣ ਦਾ ਫੈਸਲਾ ਕਰਕੇ ਇੱਕ ਹੋਰ ਵੱਡੀ ਸਹੂਲਤ ਦਿੱਤੀ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕ-ਹਿਤੈਸ਼ੀ ਉਪਰਾਲੇ ਜਾਰੀ ਰਹਿਣਗੇ।
Check Also
26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਤੀਜ਼ੇ ਦਿਨ ਪੰਜਾਬੀ ਨਾਟਕ ‘ਤੂੰ ਅਗਲਾ ਵਰਕਾ ਫੋਲ’ ਦਾ ਮੰਚਣ
ਅੰਮ੍ਰਿਤਸਰ, 23 ਮਾਰਚ (ਦੀਪ ਦਵਿੰਦਰ ਸਿੰਘ) – ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ …
Punjab Post Daily Online Newspaper & Print Media