Monday, March 23, 2026

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਸ਼ਰਧਾਂਜਲੀ ਭੇਟ

ਜੰਡਿਆਲਾ ਗੁਰੂ, 23 ਮਾਰਚ (ਪੰਜਾਬ ਪੋਸਟ) – ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਜੰਡਿਆਲਾ ਗੁਰੂ ਦਫ਼ਤਰ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਮਹਾਨ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ ਗਈ।ਉਹਨਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਕੁਰਬਾਨੀ ਸਾਡੀ ਕੌਮ ਲਈ ਸਦਾ ਪ੍ਰੇਰਣਾ ਦਾ ਸਰੋਤ ਰਹੇਗੀ।ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਗਈਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ `ਆਪ` ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਸਰਦਾਰ ਸਰਬਜੀਤ ਸਿੰਘ ਡਿੰਪੀ (ਸ਼ਹਿਰੀ ਪ੍ਰਧਾਨ), ਸੁਨੈਣਾ ਰੰਧਾਵਾ (ਮਹਿਲਾ ਵਿੰਗ ਹਲਕਾ ਕੋਆਰਡੀਨੇਟਰ) ਅਤੇ ਸੁਨੀਲ ਪਾਸੀ (ਪ੍ਰਧਾਨ ਦਾਣਾ ਮੰਡੀ ਜੰਡਿਆਲਾ ਗੁਰੂ) ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।

Check Also

26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਤੀਜ਼ੇ ਦਿਨ ਪੰਜਾਬੀ ਨਾਟਕ ‘ਤੂੰ ਅਗਲਾ ਵਰਕਾ ਫੋਲ’ ਦਾ ਮੰਚਣ

ਅੰਮ੍ਰਿਤਸਰ, 23 ਮਾਰਚ (ਦੀਪ ਦਵਿੰਦਰ ਸਿੰਘ) – ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ …