Sunday, May 24, 2026

ਅੰਮ੍ਰਿਤਸਰ ‘ਚ ਅਗਨੀਵੀਰ ਭਰਤੀ ਲਈ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 25 ਮਾਰਚ (ਸੁਖੀਰ ਸਿੰਘ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਰੁਪਿੰਦਰ ਪਾਲ ਨੇ ਦੱਸਿਆ ਕਿ ਅੱਜ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਆਰਮੀ ਭਰਤੀ ਦਫਤਰ ਅੰਮ੍ਰਿਤਸਰ ਦੇ ਸਹਿਯੋਗ ਨਾਲ, ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਅਤੇ ਸਰਕਾਰੀ ਸਰੂਪ ਰਾਣੀ ਕਾਲਜ (ਲੜਕੀਆਂ) ਵਿਖੇ ਅਗਨੀਵੀਰ ਭਰਤੀਆਂ ਦੀ ਜਾਗਰੂਕਤਾ ਸਬੰਧੀ ਵਰਕਸ਼ਾਪ ਦਾ ਆਯੋਜਨ ਕਰਵਾਇਆ।ਇਸ ਵਰਕਸ਼ਾਪ ਦੌਰਾਨ ਭਾਰਤੀ ਸੇਨਾ ਵੱਲੋਂ ਇੱਕ ਵਿਸ਼ੇਸ਼ ਅਗਨੀਵੀਰ ਟਰੱਕ ਦਾ ਇਸਤਮਾਲ ਕੀਤਾ ਗਿਆ।ਟਰੱਕ ਦੀ ਵਰਤੋਂ ਨੌਜਵਾਨਾਂ ਨੂੰ ਅਗਨੀਵੀਰ ਭਰਤੀ ਦੀ ਟਰੇਨਿੰਗ ਅਤੇ ਹੋਰ ਜਾਣਕਾਰੀ ਦੀ ਵੀਡੀਓ ਦਿਖਾਉਣ ਲਈ ਕੀਤੀ ਗਈ।ਵੱਖ-ਵੱਖ ਮਨੋਰੰਜ਼ਕ ਖੇਡਾਂ ਦੇ ਜੇਤੂਆਂ ਨੂੰ ਇਨਾਮ ਵੀ ਵੰਡੇ ਗਏ।ਨੌਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਕਰਨਲ ਜੈਕਬ ਡਾਇਰੈਕਟਰ ਆਰਮੀ ਭਰਤੀ ਦਫਤਰ ਅੰਮ੍ਰਿਤਸਰ ਅਤੇ ਸ਼੍ਰੀਮਤੀ ਭਾਰਤੀ ਸ਼ਰਮਾ ਕਰੀਅਰ ਕਾਉਂਸਲਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਨੌਜਵਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ।ਚਾਹਵਾਨ ਉਮੀਦਵਾਰਾਂ ਨੂੰ ਰਜਿਸਟਰੇਸ਼ਨ ਦੀ ਅੰਤਿਮ ਮਿਤੀ 31 ਮਾਰਚ 2026 ਤੱਕ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।ਵਧੇਰੇ ਜਾਣਕਾਰੀ ਲਈ www.joinindianarmy.nic.in ਜਾਂ ਅੰਮ੍ਰਿਤਸਰ ਭਰਤੀ ਦਫਤਰ ਵਿਖੇ ਸੰਪਰਕ ਕਰਨ ਲਈ ਕਿਹਾ ਗਿਆ।

Check Also

ਖਾਲਸਾ ਕਾਲਜ ਇੰਜੀ. ਵਲੋਂ ‘ਹੁਨਰ ਅਤੇ ਸਿੱਖਿਆ ਵਿਸ਼ੇ `ਤੇ 6 ਦਿਨਾਂ  ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …