ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ
ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਵੱਲੋਂ ਮਾਲ ਰੋਡ ਦੇ ਨਵੀਨੀਕਰਨ ਅਧੀਨ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।
ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮਾਲ ਰੋਡ ਦੇ ਨਵੀਨੀਕਰਨ ਤੋਂ ਬਾਅਦ ਇਸ ਸੜਕ ਨੂੰ ਨਵਾਂ ਅਤੇ ਬਿਹਤਰ ਰੂਪ ਦਿੱਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਉਨ੍ਹਾਂ ਨੇ ਦੱਸਿਆ ਕਿ ਪਿੱਛਲੇ ਚਾਰ ਮਹੀਨਿਆਂ ਤੋਂ ਉੱਤਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਵਾਰਡਾਂ ਅਤੇ ਸਮੂਹ ਪੰਚਾਇਤਾਂ ਵਿੱਚ ਸੀਵਰੇਜ਼ ਪ੍ਰਣਾਲੀ ਨੂੰ ਠੀਕ ਕਰਕੇ ਗਲੀਆਂ ਦੇ ਨਿਰਮਾਣ ਦਾ ਕੰਮ ਲਗਾਤਾਰ ਚੱਲ ਰਿਹਾ ਹੈ।ਪ੍ਰੀਮਿਕਸ ਪਲਾਂਟ ਸ਼ੁਰੂ ਹੋਣ ਤੋਂ ਬਾਅਦ ਸੜਕਾਂ ਦੇ ਨਿਰਮਾਣ ਕੰਮ ਨੂੰ ਹੋਰ ਤੇਜ਼ੀ ਦਿੱਤੀ ਗਈ ਹੈ, ਜੋ ਲਗਾਤਾਰ ਜਾਰੀ ਰਹੇਗਾ।
ਚੇਅਰਮੈਨ ਰਿੰਟੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼਼ੁਰੂ ਕੀਤੀਆਂ ਜਨ-ਹਿਤੈਸ਼ੀ ਯੋਜਨਾਵਾਂ ਦਾ ਲਾਭ ਉੱਤਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਤੱਕ ਨਿਰੰਤਰ ਪਹੁੰਚਾਇਆ ਜਾ ਰਿਹਾ ਹੈ।ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਲਈ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ।ਪੰਜਾਬ ਸਟੇਟ ਟਰੇਡ ਕਮਿਸ਼ਨ ਦੇ ਤਹਿਤ ਵੀ ਕੈਂਪ ਆਯੋਜਿਤ ਕਰਕੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਉੱਤਰੀ ਵਿਧਾਨ ਸਭਾ ਹਲਕੇ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀਆਂ ਜਾ ਰਹੀਆਂ ਹਨ।ਪੰਜਾਬ ਸਰਕਾਰ ਦੇ ‘ਅਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ਦੇ ਸਮਾਗਮਾਂ ਵਿੱਚ ਇਸਤਰੀ ਉਦਮੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ।ਪੰਜਾਬ ਸਰਕਾਰ ਦੀ ‘ਮਾਂ-ਧੀ ਸਤਕਾਰ ਯੋਜਨਾ’ ਵੀ ਜਲਦ ਸ਼ੁਰੂ ਹੋਣ ਜਾ ਰਹੀ ਹੈ।ਉਨ੍ਹਾਂ ਭਰੋਸਾ ਜਤਾਇਆ ਕਿ ਉੱਤਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਦੀ ਹਰ ਸਮੱਸਿਆ ਨੂੰ ਆਪਣੀ ਜਿੰਮੇਵਾਰੀ ਸਮਝਦਿਆਂ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ, ਰਿਤੇਸ਼ ਸ਼ਰਮਾ, ਵਿਸ਼ਾਖਾ ਸਿੰਘ, ਬਲਵਿੰਦਰ ਕਾਲਾ, ਬੌਬੀ ਸਰੀਨ, ਰਜਨੀਸ਼ ਕੁਮਾਰ, ਅੰਕੁਰ ਗੁਪਤਾ, ਸੁਮਿਤ ਸਿੰਘਾਨੀਆ, ਕਿਸ਼ੋਰ ਭਗਤ, ਕੁਲਦੀਪ ਲੱਡੂ ਅਤੇੇ ਹੋਰ ਮੌਜ਼ੂਦ ਸਨ।
Check Also
ਖਾਲਸਾ ਕਾਲਜ ਇੰਜੀ. ਵਲੋਂ ‘ਹੁਨਰ ਅਤੇ ਸਿੱਖਿਆ ਵਿਸ਼ੇ `ਤੇ 6 ਦਿਨਾਂ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media