ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲੂੂਨੀ ਜਸਪ੍ਰੀਤ ਸਿੰਘ, ਜੋ ਅਮਰੀਕਾ ਵਿੱਚ ਐਟਾਰਨੀ ਐਟ ਲਾਅ ਵਜੋਂ ਸੇਵਾ ਨਿਭਾਅ ਰਹੇ ਹਨ, ਦਾ ਵਾਸ਼ਿੰਗਟਨ ਡੀ.ਸੀ ਵਿੱਚ ਹੋਏ ਇੱਕ ਅੰਤਰਰਾਸ਼ਟਰੀ ਸਮਾਰੋਹ ਦੌਰਾਨ ਪ੍ਰਸਿੱਧ ਬਰਜ ਗਲੋਬਲ ਪਾਵਰ 100 ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਬਰਜ ਗਲੋਬਲ ਪਾਵਰ 100 ਪਲੇਟਫਾਰਮ ਦੁਨੀਆ ਭਰ ਦੇ ਉਨ੍ਹਾਂ ਵਿਅਕਤੀਆਂ ਨੂੰ ਮਾਨਤਾ ਦਿੰਦਾ ਹੈ, ਜਿਨ੍ਹਾਂ ਨੇ ਕਾਰੋਬਾਰ, ਅਗਵਾਈ, ਨਵੀਨਤਾ ਅਤੇ ਸਮਾਜ ਸੇਵਾ ਵਰਗੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਇਆ ਹੈ।ਜਸਪ੍ਰੀਤ ਸਿੰਘ ਨੂੰ ਕਾਨੂੰਨੀ ਪੇਸ਼ੇ ਵਿੱਚ ਉਨ੍ਹਾਂ ਦੀ ਉਪਲੱਬਧੀਆਂ ਅਤੇ ਉੱਚ ਕੋਟੀ ਦੀ ਅਗਵਾਈ ਲਈ ਇਹ ਸਨਮਾਨ ਪ੍ਰਦਾਨ ਕੀਤਾ ਗਿਆ।ਇਸ ਐਵਾਰਡ ਸਮਾਰੋਹ ਵਿੱਚ ਦੁਨੀਆ ਭਰ ਤੋਂ ਪ੍ਰਸਿੱਧ ਕਾਰੋਬਾਰੀ ਆਗੂ, ਪ੍ਰੋਫੈਸ਼ਨਲ ਅਤੇ ਬਦਲਾਅ ਲਿਆਉਣ ਵਾਲੇ ਵਿਅਕਤੀ ਸ਼ਾਮਲ ਹੋਏ, ਜਿਸ ਨਾਲ ਇਹ ਇੱਕ ਮਹੱਤਵਪੂਰਨ ਅੰਤਰਰਾਸ਼ਟਰੀ ਮੰਚ ਬਣਿਆ।ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਜਸਪ੍ਰੀਤ ਸਿੰਘ ਨੂੰ ਇਸ ਮਹੱਤਵਪੂਰਨ ਉਪਲੱਬਧੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਤੇ ਯੂਨੀਵਰਸਿਟੀ ਨੂੰ ਮਾਣ ਹੈ।ਇਸ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਸ਼ਵ ਪੱਧਰ ’ਤੇ ਪਹਿਚਾਣ ਬਣਦੀ ਹੈ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਲਗਾਤਾਰ ਐਸਾ ਟੈਲੈਂਟ ਤਿਆਰ ਕਰ ਰਹੀ ਹੈ, ਜੋ ਅੰਤਰਰਾਸ਼ਟਰੀ ਪੱਧਰ ’ਤੇ ਕਾਮਯਾਬੀ ਹਾਸਲ ਕਰਦਾ ਹੈ ਅਤੇ ਸਮਾਜ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ।ਜਸਪ੍ਰੀਤ ਸਿੰਘ ਦੀ ਇਹ ਕਾਮਯਾਬੀ ਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਲਈ ਪ੍ਰੇਰਣਾ ਦਾ ਸਰੋਤ ਹੈ, ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਦਾਨ ਕੀਤੀ ਮਜ਼ਬੂਤ ਅਕਾਦਮਿਕ ਬੁਨਿਆਦ ਅਤੇ ਮੁੱਲ ਅਧਾਰਿਤ ਸਿੱਖਿਆ ਨੂੰ ਦਰਸਾਉਂਦੀ ਹੈ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media