ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਪਲਵਿੰਦਰ ਸਿੰਘ ਤੇ ਇੰਚਾਰਜ਼ ਦਵਿੰਦਰ ਸਿੰਘ ਖੁਸ਼ੀਪੁਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੇਵਾ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ।
ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਭਾਈ ਅਜੈਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਿੱਚ ਸੇਵਾ ਨਿਭਾਉਣ ਵਾਲੇ ਬਹੁਤ ਸਾਰੇ ਪਰਿਵਾਰ ਉਨ੍ਹਾਂ ਸ਼ਹੀਦਾਂ ਦੀ ਵਿਰਾਸਤ ਹਨ, ਜਿਨ੍ਹਾਂ ਨੇ ਕੌਮ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ।ਉਨ੍ਹਾਂ ਕਿਹਾ ਕਿ ਸੇਵਾਮੁਕਤ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿੱਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੁਖਹਰਪ੍ਰੀਤ ਸਿੰਘ ਰੋਡੇ, ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਮੇਜਰ ਸਿੰਘ, ਪ੍ਰਜਿੰਦਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਰੋਡੇ, ਰਾਜਪਾਲ ਸਿੰਘ, ਓਂਕਾਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media