ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਆਮ ਆਦਮੀ ਪਾਰਟੀ-ਅੰਮ੍ਰਿਤਸਰ ਸ਼ਹਿਰ ਦੇ ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਵੱਲੋਂ ਦੁੱਧ ਉਤਪਾਦਕ ਕਿਸਾਨਾਂ ਦੇ ਹਿੱਤ ਵਿੱਚ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਦੀ ਆਰਥਿਕਤਾ ਮਜ਼ਬੂਤ ਕਰਨ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ।ਬਰਾੜ ਨੇ ਕਿਹਾ ਕਿ ਪੰਜਾਬ ਦੇ ਲਗਭਗ 2.5 ਲੱਖ ਤੋਂ ਵੱਧ ਪਸ਼ੂ ਪਾਲਕ ਕਿਸਾਨਾਂ ਦੀ ਕਮਾਈ ਵਧਾਉਣ ਲਈ ਮਿਲਕਫੈਡ (ਵੇਰਕਾ) ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਪ੍ਰਤੀ ਕਿਲੋਗ੍ਰਾਮ ਫੈਟ 10 ਤੋਂ 15 ਰੁਪਏ ਤੱਕ ਵਾਧਾ ਕੀਤਾ ਗਿਆ ਹੈ, ਜੋ ਕਿ ਕਿਸਾਨਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ।ਉਨ੍ਹਾਂ ਕਿਹਾ ਕਿ ਇਹ ਵਾਧਾ 1 ਅਪ੍ਰੈਲ 2026 ਤੋਂ ਲਾਗੂ ਹੋ ਚੁੱਕਾ ਹੈ ਅਤੇ ਇਸ ਨਾਲ ਡੇਅਰੀ ਖੇਤਰ ਨੂੰ ਨਵੀਂ ਮਜ਼ਬੂਤੀ ਮਿਲੇਗੀ।
Check Also
ਵਿਧਾਇਕਾ ਜੀਵਨਜੋਤ ਕੌਰ ਨੇ ਵੇਰਕਾ ‘ਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉਪਰ ਚੁਕਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਵਿਧਾਇਕਾ ਜੀਵਨਜੋਤ ਕੌਰ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਪੂਰਬੀ) …
Punjab Post Daily Online Newspaper & Print Media