Monday, June 29, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ‘ਚ ਮੁਫ਼ਤ ਮੈਡੀਕਲ ਕੈਂਪ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਕੈਦੀਆਂ ਦੀ ਸਮੁੱਚੀ ਭਲਾਈ ਯਕੀਨੀ ਬਣਾਉਣ ਅਤੇ ਕਾਨੂੰਨੀ ਜਾਗਰੂਕਤਾ ਵਧਾਉਣ ਦੇ ਮੰਤਵ ਨਾਲ ਅੱਜ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ ਅੰਮ੍ਰਿਤਸਰ ਡੀ.ਐਲ.ਐਸ.ਏ ਦੀ ਸਰਪ੍ਰਸਤੀ ਅਤੇ ਦਿਸ਼ਾ-ਨਿਰਦੇਸ਼ ਹੇਠ ਆਯੋਜਿਤ ਕੀਤਾ ਗਿਆ।ਸ਼੍ਰੀ ਅਮਰਦੀਪ ਸਿੰਘ ਬੈਂਸ ਸਿਵਲ ਜੱਜ (ਸੀਨੀਅਰ ਡਿਵਿਜ਼ਨ)-ਕਮ-ਸੈਕਟਰੀ ਅੰਮ੍ਰਿਤਸਰ ਵੱਲੋਂ ਕੀਤੀ ਗਈ।
ਇਹ ਮੈਡੀਕਲ ਕੈਂਪ ਸੈਂਟਰਲ ਜੇਲ੍ਹ ਦੇ ਵਿਹੜੇ ਵਿੱਚ ਲਗਾਇਆ ਗਿਆ, ਜਿਸ ਵਿੱਚ ਕੈਦੀਆਂ ਨੇ ਸਰਗਰਮ ਹਿੱਸਾ ਲਿਆ।ਸਿਵਲ ਹਸਪਤਾਲ / ਸਿਵਲ ਸਰਜਨ ਦਫ਼ਤਰਅੰਮ੍ਰਿਤਸਰ ਵੱਲੋਂ ਤਾਇਨਾਤ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਟੀਮ ਨੇ ਜੇਲ੍ਹ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਵਿਸਥਾਰਪੂਰਵਕ ਸਿਹਤ ਜਾਂਚ ਕੀਤੀ। ਇਸ ਦੌਰਾਨ ਬੁਨਿਆਦੀ ਸਿਹਤ ਸਕ੍ਰੀਨਿੰਗ, ਆਮ ਤਬੀਬੀ ਜਾਂਚ ਅਤੇ ਮੁਢਲਾ ਇਲਾਜ਼ ਮੁਹੱਈਆ ਕਰਵਾਇਆ ਗਿਆ।ਜਿਨ੍ਹਾਂ ਕੈਦੀਆਂ ਨੂੰ ਹੋਰ ਜਾਂਚ ਜਾਂ ਇਲਾਜ ਦੀ ਲੋੜ ਸੀ, ਉਨ੍ਹਾਂ ਨੂੰ ਸੰਬੰਧਿਤ ਹਸਪਤਾਲ ਵਿੱਚ ਜਾਣ ਦੀ ਸਲਾਹ ਦਿੱਤੀ ਗਈ।
ਕੈਂਪ ਦੌਰਾਨ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇ ਅਧਿਕਾਰ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਅੰਮ੍ਰਿਤਸਰ ਵੱਲੋਂ ਪ੍ਰਦਾਨ ਕੀਤੀਆਂ ਸੇਵਾਵਾਂ ਨਾਲ ਜਾਣੂ ਕਰਵਾਇਆ ਗਿਆ।ਕਾਨੂੰਨੀ ਸਲਾਹ, ਜ਼ਮਾਨਤ ਅਰਜ਼ੀਆਂ ਵਿੱਚ ਮਦਦ ਅਤੇ ਲੰਬਿਤ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਸਹਾਇਤਾ ਸ਼ਾਮਲ ਹੈ।ਇਹ ਪਹਿਲ ਸਿਹਤ ਸੇਵਾਵਾਂ ਅਤੇ ਕਾਨੂੰਨੀ ਜਾਗਰੂਕਤਾ ਨੂੰ ਇਕੱਠੇ ਪ੍ਰਦਾਨ ਕਰਨ ਲਈ ਇੱਕ ਪ੍ਰਭਾਵਸ਼ਾਲੀ ਮੰਚ ਸਾਬਤ ਹੋਈ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …