ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਹਲਕੇ ਦੇ
ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਪਿੰਡ ਠਠੀਆਂ ਤੇ ਸੁੱਖੇਵਾਲ ਵਾਲੀ ਸੜਕ ਦੀ ਸਪੈਸ਼ਲ ਰੀਪੇਅਰ ਦੇ ਕੰਮ ਦਾ ਉਦਘਾਟਨ ਕੀਤਾ ਗਿਆ, ਜਿਸ ‘ਤੇ 27.88 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਅਤੇ ਇਸ ਸੜਕ ਦੀ ਕੁੱਲ ਲੰਬਾਈ 1.45 ਕਿਲੋਮੀਟਰ ਹੋਵੇਗੀ।ਇਹ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ।ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ‘ਤੇ ਈ.ਟੀ.ਓ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ।ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲੱਬਧ ਕਰਵਾਈਆਂ ਗਈਆਂ ਹਨ।ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ।ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ‘ਤੇ ਕੰਮ ਗਏ।90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ।
ਇਸ ਮੋਕੇ ਸਰਪੰਚ ਪਿੰਡ ਨਿੱਜਰਪੁਰਾ ਸਰਦਾਰ ਜਗਦੀਪ ਸਿੰਘ ਜੱਜ ਸਿੰਘ, ਸਰਦਾਰ ਹਰਪਾਲ ਸਿੰਘ ਬੀ.ਸੀ ਵਿੰਗ ਜਿਲ੍ਹਾ ਪ੍ਰਧਾਨ, ਗਗਨਦੀਪ ਸਿੰਘ ਆਰਕੀਟੈਕਚਰ, ਟੋਨੀ ਠੱਠੀਆਂ ਸਰਪੰਚ ਪਿੰਡ ਫਤਿਹਪੁਰ ਰਾਜਪੂਤਾਂ ਬਾਬਾ ਮੰਗਲ ਸਿੰਘ, ਸਰਪੰਚ ਪਿੰਡ ਨਾਜੋਵਾਲੀ ਵਲੈਤੀ ਰਾਮ, ਸਰਪੰਚ ਪਿੰਡ ਛੀਨਾਂ ਕੇਵਲ ਸਿੰਘ, ਸਰਪੰਚ ਪਿੰਡ ਖਾਨਕੋਟ ਕੁਲਦੀਪ ਸਿੰਘ ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਸਰਪੰਚ ਪਿੰਡ ਠੱਠੀਆਂ ਸੁਖਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media