ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਲ ਰਹੀਆਂ ਸੇਵਾਵਾਂ ਵਿੱਚ ਜਲੰਧਰ ਨਿਵਾਸੀ ਇੰਦਰਜੀਤ ਸਿੰਘ ਗੋਲਾਟੀ ਨੇ 25 ਲੱਖ ਦੀ ਸੇਵਾ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇੰਦਰਜੀਤ ਸਿੰਘ ਗੋਲਾਟੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਅਤੇ ਆਪਣੀ ਸਮਰੱਥਾ ਅਨੁਸਾਰ ਸੇਵਾ ਕਰਨ ਦੀ ਹਰ ਸਿੱਖ ਦੀ ਦਿਲੀ ਭਾਵਨਾ ਹੁੰਦੀ ਹੈ।ਇਸੇ ਤਹਿਤ ਹੀ ਜਲੰਧਰ ਨਿਵਾਸੀ ਇੰਦਰਜੀਤ ਸਿੰਘ ਗੋਲਾਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਚੱਲ ਰਹੀਆਂ ਸੇਵਾਵਾਂ ਲਈ 25 ਲੱਖ ਰੁਪਏ ਦੀ ਦਸਵੰਦ ਰਾਸ਼ੀ ਭੇਟ ਕੀਤੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media