Wednesday, July 15, 2026

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰ ਪ੍ਰਦੇਸ਼ ’ਚ ਮਥੁਰਾ ਦੇ ਵ੍ਰਿੰਦਾਵਨ ਵਿਖੇ ਕਿਸ਼ਤੀ ਪਲਟਣ ਨਾਲ ਹੋਏ ਭਿਆਨਕ ਹਾਦਸੇ ’ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੀੜ੍ਹਤ ਪਰਿਵਾਰਾਂ ਲਈ ਬਹੁਤ ਦੁੱਖਦਾਈ ਹੈ, ਜਿਨ੍ਹਾਂ ਨੇ ਆਪਣਿਆਂ ਨੂੰ ਗਵਾਇਆ ਹੈ।ਉਨ੍ਹਾਂ ਹਾਦਸੇ ਵਿਚ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਚਰਨਾਂ ਵਿਚ ਨਿਵਾਸ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਮਥੁਰਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਯੂ.ਪੀ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜੋ ਲੋੜ ਅਨੁਸਾਰ ਪੀੜਤਾਂ ਦੀ ਸਹਾਇਤਾ ਕਰਨਗੇ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …