Sunday, April 12, 2026

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ ਇੰਚਾਰਜ਼ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਵਿਜੇ ਨਗਰ ਮੁੱਖ ਬਜ਼ਾਰ ਸਮੇਤ ਇਲਾਕੇ ਦੀਆਂ ਸਾਰੀਆਂ ਗਲੀਆਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਹੈ।ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਵਸਨੀਕਾਂ ਨੂੰ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਖੇਤਰਾਂ ਵਿੱਚ ਇੱਕੋ ਸਮੇਂ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।ਇਨ੍ਹਾਂ ਪ੍ਰੋਜੈਕਟਾਂ ਵਿੱਚ ਗਲੀਆਂ ਦਾ ਨਿਰਮਾਣ, ਨਵੀਆਂ ਸੀਵਰੇਜ਼ ਲਾਈਨਾਂ ਵਿਛਾਉਣਾ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੁਰਾਣੀਆਂ ਪਾਈਪਲਾਈਨਾਂ ਨੂੰ ਬਦਲਣਾ ਸ਼ਾਮਲ ਹੈ।ਚੇਅਰਮੈਨ ਰਿੰਟੂ ਨੇ ਕਿਹਾ ਕਿ ਹਲਕੇ ਦੇ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੈ।ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਸਰਵਪੱਖੀ ਵਿਕਾਸ, ਸੈਨੀਟੇਸ਼ਨ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹਨੇ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਅਤੇ ਵੱਡੀ ਗਿਣਤੀ ‘ਚ ਇਲਾਕੇ ਦੇ ਪਤਵੰਤੇ ਮੌਜ਼ੂਦ ਸਨ।

Check Also

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …