ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਸਫ਼ਾਈ ਬਣਾਈ ਰੱਖਣ ਅਤੇ ਜ਼ਿੰਮੇਵਾਰ ਕਚਰਾ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਉਂਦੇ ਹੋਏ,
ਨਗਰ ਨਿਗਮ ਨੇ ਸ਼ਹਿਰ ਦੇ ਵੱਖ-ਵੱਖ ਸੀ.ਐਸ.ਓ Garbage Vulnerable Points (GVPs) ‘ਤੇ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਹੈ।
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ ਰਤਨ ਸਿੰਘ ਚੌਕ ਵਿਖੇ ਇੱਕ ਖਾਸ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਦੀ ਕੂੜਾ ਸੁੱਟਣ ਲਈ ਸੰਵੇਦਨਸ਼ੀਲ ਸਥਾਨ ਵਜੋਂ ਚੋਣ ਕੀਤੀ ਗਈ ਹੈ।ਫੀਲਡ ਸਟਾਫ ਵੱਲੋਂ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਇਸ ਥਾਂ ‘ਤੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ ਗਈ। ਸੀ.ਐਸ.ਓ ਮਲਕੀਤ ਸਿੰਘ, ਹਰਵਿੰਦਰ ਸਿੰਘ ਅਤੇ ਹੋਰ ਸਟਾਫ ਮੈਂਬਰਾਂ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ।ਟੀਮ ਵੱਲੋਂ ਸਥਾਨਕ ਵਸਨੀਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਿਰਧਾਰਤ ਥਾਵਾਂ ‘ਤੇ ਕਚਰਾ ਪਾਉਣ ਅਤੇ ਸਹੀ ਕਚਰਾ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਬੇਤਰਤੀਬੀ ਨਾਲ ਕੂੜਾ ਸੁੱਟਣਾ ਗੰਦਗੀ ਫੈਲਾਉਂਦਾ ਹੈ ਅਤੇ ਵਾਤਾਵਰਣ ਅਤੇ ਜਨ ਸਿਹਤ ਲਈ ਗੰਭੀਰ ਖਤਰਾ ਹੈ।ਨਗਰ ਨਿਗਮ ਕੂੜੇ ਵਾਲੇ ਹਾਟਸਪਾਟਸ ਨੂੰ ਖਤਮ ਕਰਨ ਅਤੇ ਸਫ਼ਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕੂੜਾ ਇੱਧਰ-ਉਧਰ ਨਾ ਸੁਟਣ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਵਿੱਚ ਸਹਿਯੋਗ ਦੇਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media