Sunday, April 12, 2026

ਨਗਰ ਨਿਗਮ ਵਲੋਂ ਵੱਲੋਂ ਸਫ਼ਾਈ ਅਤੇ ਕੂੜਾ ਇਕੱਠਾ ਕਰਨ ਲਈ ਮੁਹਿੰਮ ਤੇਜ਼

ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਸਫ਼ਾਈ ਨੂੰ ਬਰਕਰਾਰ ਰੱਖਣ ਅਤੇ ਸਿਹਤਮੰਦ ਸ਼ਹਿਰੀ ਵਾਤਾਵਰਣ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਨਗਰ ਨਿਗਮ ਵਲੋਂ ਸ਼ਹਿਰ ਵਿੱਚ ਸਫ਼ਾਈ ਅਤੇ ਕੂੜਾ ਇਕੱਠਾ ਕਰਨ ਵਿੱਚ ਸੁਧਾਰ ਲਈ ਕਈ ਪ੍ਰਭਾਵਸ਼ਾਲੀ ਪਹਲਾਂ ਕੀਤੀਆਂ ਗਈਆਂ ਹਨ।ਸਾਰੇ ਰਿਹਾਇਸ਼ੀ ਅਤੇ ਵਪਾਰਕ ਖੇਤਰਾਂ ਵਿੱਚ 100% ਘਰ-ਘਰ ਕੂੜਾ ਇਕੱਠਾ ਕਰਨ ਲਈ ਮਜ਼ਬੂਤ ਪ੍ਰਣਾਲੀ ਲਾਗੂ ਕੀਤੀ ਗਈ ਹੈ।ਸਾਰੇ ਵਾਰਡਾਂ ਵਿੱਚ ਵਾਹਨਾਂ ਅਤੇ ਮੈਨੁਅਲ ਰਿਕਸ਼ਿਆਂ ਦੀ ਸੁਚੱਜੀ ਤਾਇਨਾਤੀ ਕੀਤੀ ਗਈ ਹੈ, ਤਾਂ ਜੋ ਕੂੜਾ ਸਮੇਂ ਸਿਰ ਉਠਾਇਆ ਜਾ ਸਕੇ ਅਤੇ ਦੂਜੇ ਸਥਾਨਾਂ ’ਤੇ ਇਕੱਠਾ ਨਾ ਹੋਵੇ।
ਇੱਕ ਮਹੱਤਵਪੂਰਨ ਤਕਨੀਕੀ ਕਦਮ ਤਹਿਤ ਐਮ.ਸੀ ਵਲੋਂ ਕਿਊ.ਆਰ ਕੋਡ ਆਧਾਰਿਤ ਮਾਨੀਟਰਿੰਗ ਪ੍ਰਣਾਲੀ ਲਾਗੂ ਕੀਤੀ ਗਈ ਹੈ, ਜਿਸ ਅਧੀਨ ਲਗਭਗ 1.5 ਲੱਖ ਘਰਾਂ ਨੂੰ ਟੈਗ ਕੀਤਾ ਗਿਆ ਹੈ।ਇਸ ਨਾਲ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਦੀ ਰੀਅਲ-ਟਾਈਮ ਨਿਗਰਾਨੀ ਹੋ ਰਹੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਵਿੱਚ ਵਾਧਾ ਹੋਇਆ ਹੈ।ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਕਾਰਪੋਰੇਸ਼ਨ ਵੱਲੋਂ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ ਮੋਡ ਅਧੀਨ ਇੰਟੀਗ੍ਰੇਟਿਡ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ।ਇਸ ਦੇ ਤਹਿਤ ਕੂੜੇ ਦੀ ਵਿਗਿਆਨਕ ਢੰਗ ਨਾਲ ਛਟਾਈ, ਕੰਪੋਸਟਿੰਗ ਅਤੇ ਵਾਤਾਵਰਣ ਅਨੁਕੂਲ ਨਿਪਟਾਰਾ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਗਾਰਬੇਜ ਵਲਨਰੇਬਲ ਪਾਇੰਟਸ ਨੂੰ ਖਤਮ ਕਰਨ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।
ਸਫ਼ਾਈ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਲਈ ਮਕੈਨਾਈਜ਼ਡ ਕਲੀਨਿੰਗ ਸ਼ੂਰੂ ਕੀਤੀ ਗਈ ਹੈ, ਜਿਸ ਵਿੱਚ ਖਾਸ ਕਰਕੇ ਭੀੜ-ਭਾੜ ਵਾਲੇ ਖੇਤਰਾਂ ਵਿੱਚ ਅਧੁਨਿਕ ਲਿਟਰ-ਪਿਕਿੰਗ ਮਸ਼ੀਨਾਂ ਦੀ ਤਾਇਨਾਤੀ ਕੀਤੀ ਗਈ ਹੈ।
ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਰੋਜ਼ਾਨਾ ਕੂੜਾ ਇਕੱਠਾ ਕਰਨ ਦੀ ਸਮਰੱਥਾ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, ਜਿਸ ਨਾਲ ਸਫ਼ਾਈ ਪ੍ਰਣਾਲੀ ਹੋਰ ਮਜ਼ਬੂਤ ਹੋਈ ਹੈ।
ਮਿਊਂਸਿਪਲ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਤਕਨੀਕ ਦੇ ਇਸਤੇਮਾਲ, ਢਾਂਚਾਗਤ ਮਜ਼ਬੂਤੀ ਅਤੇ ਲੋਕ ਭਾਗੀਦਾਰੀ ਨਾਲ ਅਸੀਂ ਆਪਣੀ ਸਫ਼ਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾ ਰਹੇ ਹਾਂ।ਉਨ੍ਹਾਂ ਕਿਹਾ, “ਸਫ਼ਾਈ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਤੋਂ ਹੀ ਕੂੜੇ ਦੀ ਛਟਾਈ ਕਰਨ ਅਤੇ ਸਫ਼ਾਈ ਕਰਮਚਾਰੀਆਂ ਦਾ ਸਹਿਯੋਗ ਦੇਣ।

Check Also

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ …