ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਏ.ਡੀ.ਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਮਾਨਾਂਵਾਲਾ ਅਤੇ ਰੱਖ ਝੀਤਾ ਵਿਖੇ ਨੈਸ਼ਨਲ ਹਾਈਵੇਅ/ਲਿੰਕ ਰੋਡ ਉਪਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।ਜਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਪਿੰਡ ਮਾਨਾਂਵਾਲਾ ਅਤੇ ਰੱਖ ਝੀਤਾ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਕੱਲ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜ਼ੂਦ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜ਼ਾਏ ਮੌਕੇ ‘ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ ਸੀ, ਜਿਸ ਦੇ ਤਹਿਤ ਉਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਆਈ.ਆਈ.ਐਮ ਨੂੰ ਜਾਂਦੀ ਲਿੰਕ ਰੋਡ ਉਪਰ ਪੈਂਦੇ ਪਿੰਡ ਰੱਖਝੀਤਾ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਖਿਲਾਫ ਪਹਿਲਾਂ ਵੀ ਮਿਤੀ 05/08/2025 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ ਅਤੇ ਕਾਨੂੰਨੀ ਕਾਰਵਾਈ ਕਰਨ ਹਿੱਤ ਪੁਲਿਸ ਵਿਭਾਗ ਨੂੰ ਵੀ ਲਿਖਿਆ ਹੋਇਆ ਹੈ, ਪਰ ਕਲੋਨੀ ਦੇ ਮਾਲਕਾਂ ਵੱਲੋਂ ਮੌਕੇ ‘ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ।ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ।ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖਿ਼ਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਲਿਖਿਆ ਜਾ ਰਿਹਾ ਹੈ।
ਏੇ.ਡੀ.ਏ ਦੇ ਰੈਗਜ਼ੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜ਼ੂਰਸ਼ੁਦਾ ਨਹੀਂ ਹਨ।ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਨਜ਼ੂਰੀ ਦੀ ਮੰਗ ਜਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲੱਬਧ ਅਣਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media