ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਵਿਸਾਖੀ, ਪਖੰਡ ਖੰਡਨੀ ਪਟਾਕਾ ਦਿਵਸ ਅਤੇ ਡਾ. ਬੀ.ਆਰ ਅੰਬੇਦਕਰ ਜਯੰਤੀ ਨੂੰ ਬੜੇ ਜੋਸ਼, ਉਤਸ਼ਾਹ ਅਤੇ ਬੌਧਿਕ ਜਜ਼ਬੇ ਨਾਲ ਮਨਾਇਆ ਗਿਆ।
ਸਮਾਰੋਹ ਦੀ ਸ਼ੁਰੂਆਤ ਰੂਹਾਨੀ ਸਵੇਰ ਦੀ ਅਰਦਾਸ ਨਾਲ ਹੋਈ, ਕੈਂਪਸ ਵਿਸਾਖੀ ਦੇ ਰੰਗ-ਬਰੰਗੇ ਅਤੇ ਖ਼ੁਸ਼ੀ ਭਰੇ ਮਾਹੌਲ ‘ਚ ਭੰਗੜੇ ਅਤੇ ਮਿੱਠੇ ਲੋਕ-ਗੀਤਾਂ ਨੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਇਆ ਗਿਆ।ਪਖੰਡ ਖੰਡਨੀ ਪਟਾਕਾ ਦਿਵਸ ਵੀ ਮਨਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਸੱਚਾਈ ਤਰਕਸ਼ੀਲਤਾ ਅਤੇ ਵਿਗਿਆਨਕ ਸੋਚ ਦੇ ਮੁੱਲਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ ਅਤੇ ਅੰਧਵਿਸ਼ਵਾਸ ਤੋਂ ਦੂਰ ਰਹਿਣ ਦੀ ਸਿੱਖਿਆ ਦਿੱਤੀ।
ਵਿਦਿਆਰਥੀਆਂ ਨੇ ਭਾਰਤ ਰਤਨ ਡਾ. ਬੀ.ਆਰ ਅੰਬੇਦਕਰ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ, ਜੋ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ।ਭਾਸ਼ਣਾਂ ਤੇ ਹੋਰ ਪ੍ਰਸਤੁਤੀਆਂ ਰਾਹੀਂ ਉਨ੍ਹਾਂ ਦੇ ਸਮਾਨਤਾ, ਸਮਾਜਿਕ ਨਿਆਂ ਲਈ ਯੋਗਦਾਨ ਨੂੰ ਉਜਾਗਰ ਕੀਤਾ ਗਿਆ।
ਸਕੂਲ ਦੇ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰਕ ਜੜ੍ਹਾਂ ਨਾਲ ਜੋੜਣ ਦੇ ਨਾਲ-ਨਾਲ ਸੰਵਿਧਾਨਕ ਮੁੱਲਾਂ ਅਤੇ ਤਰਕਸ਼ੀਲ ਸੋਚ ਪ੍ਰਤੀ ਜਾਗਰੂਕ ਕਰਦੇ ਹਨ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media