
ਅੰਮ੍ਰਿਤਸਰ 16 ਜਨਵਰੀ (ਗੁਰਪ੍ਰੀਤ ਸਿੰਘ)- ਕੈਨੇਡਾ ਦੇ ਸ਼ਹਿਰ ਕੈਲਗਰੀ ਦੇ ਮੈਂਬਰ ਪਾਰਲੀਮੈਂਟ ਸ੍ਰੀ ਦਵਿੰਦਰ ਸ਼ੋਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਤੇ ਪਰਿਕਰਮਾ ਕਰਨ ਸਮੇਂ ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿ’ਤੀ ਗਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਦਫ਼ਤਰ ਵਿਖੇ ਦਵਿੰਦਰ ਸ਼ੋਰੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਦਰ ਉਹ ਮੁਕੱਦਸ ਅਸਥਾਨ ਹੈ ਜੋ ਚਹੁੰ ਵਰਨਾਂ ਲਈ ਸਾਂਝਾ ਹੈ।ਉਨ੍ਹਾਂ ਕਿਹਾ ਕਿ ਏਥੇ ਆ ਕੇ ਮਨ ਨੂੰ ਸ਼ਾਂਤੀ ਅਤੇ ਸਕੂਨ ਮਿਲਦਾ ਹੈ।ਉਨ੍ਹਾਂ ਕਿਹਾ ਕਿ ਅੱਜ ਮੈਂ ਏਥੇ ਸ੍ਰੀ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਆਇਆ ਹਾਂ।ਸੂਚਨਾ ਕੇਂਦਰ ਵਿਖੇ ਸ੍ਰੀ ਦਵਿੰਦਰ ਸ਼ੋਰੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕਰਨ ਸਮੇਂ ਸ. ਸੁਵਿੱਚਾ ਸਿੰਘ ਲੰਗਾਹ ਸਾਬਕਾ ਮੰਤਰੀ, ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਸ. ਹਰਪ੍ਰੀਤ ਸਿੰਘ ਸਹਾਇਕ ਸੂਚਨਾ ਅਧਿਕਾਰੀ, ਸ. ਤਰਸੇਮ ਸਿੰਘ ਇੰਚਾਰਜ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ੳ ਤੇ ਸ. ਪਰਮਜੀਤ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media