ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਦੇ ਐਡੀਸ਼ਨਲ
ਕਮਿਸ਼ਨਰ ਡਾ. ਜੈਇੰਦਿਰ ਸਿੰਘ ਵੱਲੋਂ ਵਿਸ਼ਵ ਬੈਂਕ ਅਤੇ ਏਸ਼ੀਅਨ ਇਨਫ੍ਰਾਸਟਰਕਚਰ ਇਨਵੈਸਟਮੈਂਟ ਬੈਂਕ ਦੇ ਸਹਿਯੋਗ ਨਾਲ ਚੱਲ ਰਹੇ ਪੰਜਾਬ ਮਿਊਂਸਿਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ (ਪਿਮਸਿਪ) ਦੀ ਸਮੀਖਿਆ ਬੈਠਕ ਕੀਤੀ ਗਈ।ਸਰਕਾਰ ਵੱਲੋਂ ਨਗਰ ਨਿਗਮ ਦੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਲਈ ਪਿਮਸਿਪ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਯੂ.ਐਸ.ਐਸ) ਵੀ ਇਸੇ ਪ੍ਰੋਜੈਕਟ ਦਾ ਹਿੱਸਾ ਹੈ।
ਸਮੀਖਿਆ ਬੈਠਕ ਵਿੱਚ ਨਿਗਮ ਦੇ ਅਧਿਕਾਰੀਆਂ ਦੇ ਨਾਲ-ਨਾਲ ਲਾਰਸਨ ਐਂਡ ਟੂਬਰੋ ਕੰਪਨੀ ਦੇ ਅਧਿਕਾਰੀ ਵੀ ਸ਼ਾਮਲ ਹੋਏ।ਐਡੀਸ਼ਨਲ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ਗਈ ਕਿ ਨਿਗਮ ਦੇ ਪੁਰਾਣੇ ਰਿਕਾਰਡ ਨੂੰ ਡਿਜ਼ੀਟਲ ਕਰਨ ਲਈ ਕੰਮ ਅਗਲੇ ਹਫ਼ਤੇ ਤੋਂ ਸ਼ੂਰੂ ਹੋ ਜਾਵੇਗਾ, ਜਿਸ ਅਧੀਨ ਲਗਭਗ 85 ਲੱਖ ਪੰਨਿਆਂ ਨੂੰ ਅਗਲੇ 9 ਮਹੀਨਿਆਂ ਵਿੱਚ ਸਕੈਨ ਕਰਕੇ ਡਿਜ਼ੀਟਲ ਰੂਪ ਵਿੱਚ ਤਬਦੀਲ ਕੀਤਾ ਜਾਵੇਗਾ।ਨਿਗਮ ਦੇ ਪੁਰਾਣੇ ਰਿਕਾਰਡ ਦੇ ਸਹੀ ਸੰਭਾਲ ਲਈ ਕੰਪੈਕਟਰ ਲਗਾਉਣ ਦਾ ਕੰਮ ਵੀ ਅਗਲੇ ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ।
ਜੀ.ਆਈ.ਐਸ ਸਰਵੇ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ 21 ਪ੍ਰਤੀਸ਼ਤ ਪ੍ਰਾਪਰਟੀਜ਼ ਦੇ ਸਰਵੇ ਦਾ ਕੰਮ ਪੂਰਾ ਹੋ ਚੁੱਕਾ ਹੈ।ਐਡੀਸ਼ਨਲ ਕਮਿਸ਼ਨਰ ਨੇ ਕੰਪਨੀ ਨੂੰ ਸਰਵੇ ਟੀਮ ਦੇ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਹੁਕਮ ਦਿੱਤੇ।ਉਨ੍ਹਾਂ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਜੀ.ਆਈ.ਐਸ ਸਰਵੇ ਟੀਮਾਂ ਦਾ ਸਹਿਯੋਗ ਕਰਨ ਅਤੇ ਆਪਣੀ ਪ੍ਰਾਪਰਟੀ ਸੰਬੰਧੀ ਸਹੀ ਜਾਣਕਾਰੀ ਪ੍ਰਦਾਨ ਕਰਨ।ਲਾਰਸਨ ਐਂਡ ਟੂਬਰੋ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਏ.ਬੀ.ਡਬਲਯੂ.ਐਸ.ਐਸ ਪ੍ਰੋਜੈਕਟ ਅਧੀਨ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਇਸ ਸਮੇਂ ਲਗਭਗ 850 ਮਜ਼ਦੂਰ ਪ੍ਰੋਜੈਕਟ `ਤੇ ਕੰਮ ਕਰ ਰਹੇ ਹਨ।
ਇਸ ਮੌਕੇ ਐਸ.ਈ ਪ੍ਰੋਜੈਕਟ ਡਾ. ਜਿਤਿਨ ਵਾਸੁਦੇਵਾ, ਪ੍ਰੋਜੈਕਟ ਮੈਨੇਜਰ ਕੁਲਦੀਪ ਸਿੰਘ ਸੈਣੀ (ਰਿਟਾ. ਚੀਫ਼ ਇੰਜੀਨੀਅਰ), ਐਕਸੀਐਨ ਸੁਨੀਲ ਮਹਾਜਨ, ਨਰਿੰਦਰਪਾਲ ਸਿੰਘ, ਜਿਤੇਂਦਰ ਵਾਂਸਿਲ, ਗਿਰੀਰਾਜ ਸਿੰਘ ਹਾਂਡਾ, ਮਨੀ ਸ਼ਰਮਾ, ਅਸ਼ਵਨੀ ਕੁਮਾਰ ਅਤੇ ਲਾਰਸਨ ਐਂਡ ਟੂਬਰੋ ਵੱਲੋਂ ਸੰਜੇ ਕੁਮਾਰ, ਅਨੀਲ ਕੁਮਾਰ ਆਦਿ ਵੀ ਮੌਜ਼ੂਦ ਸਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media