ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਮਹਿਤਾ ਮੰਡੀ ਪਹੁੰਚ ਕੇ ਕਣਕ ਦੀ ਸਰਕਾਰੀ ਖਰੀਦ
ਪ੍ਰਕਿਰਿਆ ਦਾ ਜਾਇਜ਼ਾ ਲਿਆ।ਉਨ੍ਹਾਂ ਅਧਿਕਾਰੀਆਂ ਤੋਂ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਅਤੇ ਮੰਡੀਆਂ ਵਿੱਚ ਚੱਲ ਰਹੇ ਪ੍ਰਬੰਧਾਂ `ਤੇ ਸੰਤੁਸ਼ਟੀ ਜ਼ਾਹਿਰ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਈ.ਟੀ.ਓ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਸਮੇਂ ਸਿਰ ਅਦਾਇਗੀ ਵੀ ਕੀਤੀ ਜਾਵੇਗੀ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕੋਈ ਦਿੱਕਤ ਨਾ ਆਵੇ।ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਤੇਜ਼ ਬਣਾਉਣ ਲਈ ਅਧਿਕਾਰੀਆਂ ਨੂੰ ਲਗਾਤਾਰ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।ਈ.ਟੀ.ਓ ਨੇ ਕਿਹਾ ਕਿ ਕਿਸਾਨਾਂ ਲਈ ਮੰਡੀਆਂ ਵਿੱਚ ਸਾਫ਼ ਪਾਣੀ, ਬੈਠਣ ਦੀ ਸਹੂਲਤ, ਰੌਸ਼ਨੀ ਅਤੇ ਸੈਨੀਟੇਸ਼ਨ ਵਰਗੀਆਂ ਬੁਨਿਆਦੀ ਸੁਵਿਧਾਵਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਗਿਆ ਹੈ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media